For the best experience, open
https://m.punjabitribuneonline.com
on your mobile browser.
Advertisement

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਰਕਾਰ ਦੇ ਮੂੰਹ ’ਤੇ ਕਲੰਕ: ਗੁਰਸ਼ਰਨ ਰੰਧਾਵਾ

08:29 AM Mar 24, 2024 IST
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਰਕਾਰ ਦੇ ਮੂੰਹ ’ਤੇ ਕਲੰਕ  ਗੁਰਸ਼ਰਨ ਰੰਧਾਵਾ
ਰਾਜਿੰਦਰਾ ਹਸਪਤਾਲ ਵਿੱਚ ਮਰੀਜ਼ਾਂ ਦੇ ਵਾਰਸਾਂ ਨੂੰ ਮਿਲਦੇ ਹੋਏ ਗੁਰਸ਼ਰਨ ਕੌਰ ਰੰਧਾਵਾ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 23 ਮਾਰਚ
ਪੰਜਾਬ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਪੁੱਜੇ, ਜਿੱਥੇ ਉਹ ਸੰਗਰੂਰ ਜ਼ਿਲ੍ਹੇ ਦੇ ਹਲਕਾ ਸੁਨਾਮ ਤੇ ਦਿੜ੍ਹਬਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 21 ਮੌਤਾਂ ਅਤੇ ਪ੍ਰਭਾਵਿਤ ਹੋਏ ਹੋਰ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਪੰਜਾਬ ਸਰਕਾਰ ਮੁਆਵਜ਼ਾ ਦੇਣ ਦੇ ਨਾਲ ਨਾਲ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਲਈ ਚੰਗੇ ਪ੍ਰਬੰਧ ਕਰੇ।
ਇੱਥੇ ਗੁਰਸ਼ਰਨ ਕੌਰ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਾੜੇ ਪ੍ਰਸ਼ਾਸਨਿਕ ਪ੍ਰਬੰਧਾਂ ਅਤੇ ਅਮਨ ਕਾਨੂੰਨ ਦੀ ਮਾੜੀ ਸਥਿਤੀ ਕਾਰਨ ਅੱਜ ਪੰਜਾਬ ਦੇ ਅਨੇਕਾਂ ਨੌਜਵਾਨ ਸਿੰਥੈਟਿਕ ਨਸ਼ੇ ਅਤੇ ਜ਼ਹਿਰੀਲੀ ਸ਼ਰਾਬ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਨਸ਼ੇ ਦੀ ਓਵਰਡੋਜ਼ ਕਰ ਕੇ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਹੁਣ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 20 ਤੋਂ ਵੱਧ ਮੌਤਾਂ ਨੇ ਸਮੁੱਚੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ 50 ਤੋਂ ਵੱਧ ਪ੍ਰਭਾਵਿਤ ਮਰੀਜ਼ਾਂ ਦੀ ਸਥਿਤੀ ਅਜੇ ਵੀ ਗੰਭੀਰ ਹੈ। ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਨ ਮਗਰੋਂ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਮਰੀਜ਼ਾਂ ਦੇ ਮਾਪਿਆਂ ਦੇ ਦੁਖੜਾ ਸੁਣ ਕੇ ਹੈਰਾਨੀ ਹੋਈ, ਰਾਜਿੰਦਰਾ ਹਸਪਤਾਲ ਵਿੱਚ ਵੈਂਟੀਲੇਟਰ ਦੀ ਘਾਟ ਤੇ ਮਾੜੇ ਪ੍ਰਬੰਧਾਂ ਕਾਰਨ ਉਨ੍ਹਾਂ ਦੇ ਬੱਚਿਆਂ ਨੂੰ ਮੌਤ ਦਾ ਮੂੰਹ ਦੇਖਣਾ ਪਿਆ, ਜਦੋਂ ਕਿ ਆਪ ਸਰਕਾਰ ਨਿੱਤ ਦਿਨ ਮਹੱਲਾ ਕਲੀਨਿਕ ਤੇ ਹਸਪਤਾਲਾਂ ਦੇ ਨਵੀਨੀਕਰਨ ਦੀ ਗੱਲ ਕਰ ਰਹੀ ਹੈ। ਇਸ ਮੌਕੇ ਰੇਖਾ ਅਗਰਵਾਲ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਪਟਿਆਲਾ ਬੀਬੀ ਅਮਰਜੀਤ ਕੌਰ ਭੱਠਲ ਰਣਜੀਤ ਕੌਰ ਬਦੇਸ਼ਾ ਪ੍ਰਧਾਨ ਸੰਗਰੂਰ, ਸਤਪਾਲ ਸੁਨਾਮ ਅਤੇ ਕਈ ਹੋਰ ਮਹਿਲਾ ਕਾਂਗਰਸ ਆਗੂ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement
Advertisement
×