For the best experience, open
https://m.punjabitribuneonline.com
on your mobile browser.
Advertisement

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਲਾਪ੍ਰਵਾਹੀ ਦਾ ਨਤੀਜਾ: ਸਿਮਰਨਜੀਤ ਮਾਨ

07:34 AM Mar 28, 2024 IST
ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਲਾਪ੍ਰਵਾਹੀ ਦਾ ਨਤੀਜਾ  ਸਿਮਰਨਜੀਤ ਮਾਨ
ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ।
Advertisement

ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 27 ਮਾਰਚ
ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਟਿੱਬੀ ਰਵਿਦਾਸਪੁਰਾ ਸੁਨਾਮ ਵਿੱਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਗਰੀਬ ਮਜ਼ਦੂਰਾਂ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਘਰ ਉਜੜਨ ਲਈ ਸਰਕਾਰ ਦੀ ਲਾਪ੍ਰਵਾਹੀ ਜ਼ਿੰਮੇਵਾਰ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਇਹ ਜ਼ਿੰਮੇਵਾਰੀ ਨਿਭਾਉਣ ’ਚ ਅਸਫ਼ਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।

Advertisement

Advertisement
Author Image

joginder kumar

View all posts

Advertisement
Advertisement
×