For the best experience, open
https://m.punjabitribuneonline.com
on your mobile browser.
Advertisement

ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਵਕੀਲ ਨੂੰ ਮਿਲਣ ਤੋਂ ਰੋਕਿਆ

09:45 AM Mar 16, 2024 IST
ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਵਕੀਲ ਨੂੰ ਮਿਲਣ ਤੋਂ ਰੋਕਿਆ
Advertisement

ਅੰਮ੍ਰਿਤਸਰ: ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਵਕੀਲ ਵੱਲੋਂ ਜੇਲ੍ਹਾਂ ਦੇ ਡਾਇਰੈਕਟਰ ਜਨਰਲ ਨੂੰ ਸ਼ਿਕਾਇਤ ਭੇਜ ਕੇ ਦੋਸ਼ ਲਾਇਆ ਕਿ ਉਸ ਕੋਲ ਮਿਲਣ ਦੀ ਅਧਿਕਾਰਤ ਪ੍ਰਵਾਨਗੀ ਹੋਣ ਦੇ ਬਾਵਜੂਦ ਜੇਲ੍ਹ ਵਿੱਚ ਬੰਦ ਸਿੱਖਾਂ ਨੂੰ ਨਹੀਂ ਮਿਲਣ ਦਿੱਤਾ ਗਿਆ। ਇਹ ਸ਼ਿਕਾਇਤ ਪੱਤਰ ਐਡਵੋਕੇਟ ਜਸਮੀਤ ਸਿੰਘ ਵੱਲੋਂ ਡਾਇਰੈਕਟਰ ਜਨਰਲ ਜੇਲ੍ਹਾਂ ਨੂੰ ਭੇਜਿਆ ਗਿਆ। ਉਹ ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਹਰਜੀਤ ਸਿੰਘ ਉਰਫ ਚਾਚਾ ਅਤੇ ਵਰਿੰਦਰ ਸਿੰਘ ਉਰਫ ਫੌਜੀ ਦੇ ਲੀਗਲ ਕੌਂਸਲ ਹੋਣ ਦੇ ਨਾਤੇ ਉਨ੍ਹਾਂ ਨੂੰ ਮਿਲਣ ਗਏ ਸਨ। ਸ਼ਿਕਾਇਤਕਰਤਾ ਐਡਵੋਕੇਟ ਨੇ ਦੋਸ਼ ਲਾਇਆ ਕਿ ਉਸ ਨੂੰ ਖਦਸ਼ਾ ਹੈ ਕਿ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੀ ਸਿਹਤ ਠੀਕ ਨਹੀਂ ਹੈ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਨੂੰ ਛੁਪਾਉਣ ਦਾ ਯਤਨ ਕੀਤਾ ਜਾ ਰਿਹਾ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ਅਤੇ ਸੁਪਰਡੈਂਟ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। -ਟਨਸ

Advertisement

Advertisement
Author Image

joginder kumar

View all posts

Advertisement
Advertisement
×