For the best experience, open
https://m.punjabitribuneonline.com
on your mobile browser.
Advertisement

ਜਨਤਕ ਜਥੇਬੰਦੀਆਂ ਵੱਲੋਂ ‘ਝੂਠੀ ਆਜ਼ਾਦੀ’ ਅਤੇ ਨਕਲੀ ਜਮਹੂਰੀਅਤ ਵਿਰੋਧੀ ਦਿਵਸ ਮਨਾਉਣ ਦਾ ਫ਼ੈਸਲਾ

08:03 AM Aug 15, 2024 IST
ਜਨਤਕ ਜਥੇਬੰਦੀਆਂ ਵੱਲੋਂ ‘ਝੂਠੀ ਆਜ਼ਾਦੀ’ ਅਤੇ ਨਕਲੀ ਜਮਹੂਰੀਅਤ ਵਿਰੋਧੀ ਦਿਵਸ ਮਨਾਉਣ ਦਾ ਫ਼ੈਸਲਾ
Advertisement

ਪੱਤਰ ਪ੍ਰੇਰਕ
ਚੇਤਨਪੁਰਾ, 14 ਅਗਸਤ
ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਗੁਰਦੁਆਰਾ ਮੋਰਚਾ ਸਾਹਿਬ ਹਰਸ਼ਾ ਛੀਨਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗੀਰ ਸਿੰਘ ਨੰਗਲ ਸੋਹਲ ਅਤੇ ਵੇਰਕਾ ਮਿਲਕ ਪਲਾਂਟ ਠੇਕਾ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੋਢੀ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿੱਚ ਵੱਖ-ਵੱਖ ਤਬਕਾਤੀ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ‘ਝੂਠੀ ਆਜ਼ਾਦੀ’, ‘ਨਕਲੀ ਜਮਹੂਰੀਅਤ’ ਅਤੇ ਫੌਜਦਾਰੀ ਕਾਨੂੰਨਾਂ ਖ਼ਿਲਾਫ਼ ਅੰਮਿ੍ਤਸਰ ਜ਼ਿਲ੍ਹੇ ਅੰਦਰ ਰੋਸ ਪ੍ਰਦਰਸ਼ਨ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਇਹ ਪ੍ਰੋਗਰਾਮ ਤਹਿਸੀਲ ਪੱਧਰ ਤੇ ਮਜੀਠਾ ਤਹਿਸੀਲ, ਅਜਨਾਲਾ ਤਜਸੀਲ ਅਤੇ ਲੋਪੋਕੇ ਤਹਿਸੀਲ ਵਿਖੇ ਕੀਤਾ ਜਾਵੇਗਾ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਸਾਥੀ ਇਕੱਠੇ ਹੋ ਕੇ ਇਹ ਮੰਗ ਕਰਨਗੇ ਕਿ ਲੋਕ ਵਿਰੋਧੀ ਨਵੇਂ ਫੌਜਦਾਰੀ ਕਾਨੂੰਨ ਸਮੇਤ ਯੂਏਪੀਏ, ਐਨਐਸਏ ਤੇ ਅਫਸਪਾ ਵਰਗੇ ਸਾਰੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਗ੍ਰਿਫਤਾਰ ਕੀਤੇ ਬੁੱਧੀਜੀਵੀ ਤੇ ਜਮਹੂਰੀ ਹੱਕਾਂ ਦੇ ਕਾਰਕੁਨ ਰਿਹਾਅ ਕੀਤੇ ਜਾਣ, ਲੇਖਿਕਾ ਅਰੁੰਧਤੀ ਰਾਏ ਤੇ ਪ੍ਰੋਫੈਸਰ ਸ਼ੌਕਤ ਹੁਸੈਨ ਖਿਲਾਫ ਕੇਸ ਚਲਾਉਣ ਦਾ ਫੈਸਲਾ ਰੱਦ ਕੀਤਾ ਜਾਵੇ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀ ਫੌਰੀ ਰਿਹਾਅ ਕੀਤੇ ਜਾਣ।

Advertisement
Advertisement
Author Image

Advertisement