ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿੱਪੂ ਹੋਲਡਰਾਂ ਵੱਲੋਂ ਹੜਤਾਲ ਦਾ ਫੈਸਲਾ

10:58 PM Jun 23, 2023 IST

ਮਮਦੋਟ (ਪੱਤਰ ਪ੍ਰੇਰਕ): ਡਿੱਪੂ ਹੋਲਡਰ ਯੂਨੀਅਨ ਫਿਰੋਜ਼ਪੁਰ ਨੇ ਮੰਗਾ ਨਾ ਮੰਨੇ ਜਾਣ ਕਾਰਨ ਸਰਕਾਰ ਖ਼ਿਲਾਫ਼ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ| ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਡਿੱਪੂ ਹੋਲਡਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ 9 ਸਰਕਲਾਂ ਦੇ ਪ੍ਰਧਾਨ ਸ਼ਾਮਲ ਸਨ। ਇਨ੍ਹਾਂ ਵਿਚ ਮਲਕੀਤ ਸਿੰਘ, ਹੁਸ਼ਿਆਰ ਸਿੰਘ, ਮਹਿੰਦਰ ਸਿੰਘ ਆਦਿ ਹਨ। ਸਰਕਲ ਪ੍ਰਧਾਨ ਮਲਕੀਤ ਸਿੰਘ ਰੱਖੜੀ ਨੇ ਦੱਸਿਆ ਕਿ ਮੰਗਾਂ ਸਬੰਧੀ ਇਕ ਪੱਤਰ ਜ਼ਿਲ੍ਹਾ ਫੂਡ ਅਤੇ ਸਪਲਾਈ ਅਫਸਰ ਫਿਰੋਜ਼ਪੁਰ ਦਿੱਤਾ ਹੈ, ਜਿਸ ਵਿਚ ਦੱਸਿਆ ਗਿਆ ਕਿ ਡਿੱਪੂ ਹੋਲਡਰਾਂ ਨੂੰ ਉਨ੍ਹਾਂ ਦੀ ਕਮਿਸ਼ਨ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਡਿੱਪੂ ਹੋਲਡਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਓਨੀ ਦੇਰ ਤੱਕ ਉਹ ਕਣਕ ਵੰਡਣ ਲਈ ਮੁਕੰਮਲ ਤੌਰ ‘ਤੇ ਹੜਤਾਲ ‘ਤੇ ਰਹਿਣਗੇ।

Advertisement

Advertisement