ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲਕਾਂ ਵੱਲੋਂ ਸ਼ੈੱਲਰ ਬੰਦ ਕਰਨ ਦਾ ਫ਼ੈਸਲਾ

08:01 AM Aug 10, 2024 IST

ਖਰੜ (ਪੱਤਰ ਪ੍ਰੇਰਕ): ਇੱਥੋਂ ਦੇ ਇੱਕ ਵਪਾਰੀ ਅਰੁਣ ਕੁਮਾਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇੱਕ ਸ਼ਿਕਾਇਤ ਭੇਜ ਕੇ ਕਿਹਾ ਹੈ ਕਿ ਪੰਜਾਬ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਰਾਈਸ ਮਿਲਰਜ਼ ਵੱਲੋਂ ਭਾਰਤੀ ਖੁਰਾਕ ਨਿਗਮ (ਐਫਸੀਆਈ) ਕੋਲ ਥਾਂ ਦੀ ਘਾਟ ਹੋਣ ਕਾਰਨ ਚੌਲ ਰੱਖਣ ਲਈ ਥਾਂ ਨਾ ਹੋਣ ਕਾਰਨ ਸ਼ੈਲਰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਜੇ ਅਜਿਹਾ ਹੋ ਗਿਆ ਤਾਂ ਪੰਜਾਬ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਛੋਟੇ ਦੁਕਾਨਦਾਰ, ਮਜ਼ਦੂਰ ਆਦਿ ਬੇਕਾਰ ਹੋ ਜਾਣਗੇ। ਉਨ੍ਹਾਂ ਲਿਖਿਆ ਹੈ ਕਿ ਐੱਫਸੀਆਈ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਹੁਣ ਤੱਕ ਸਾਲ 2023 ਦੀ ਝੋਨੇ ਦੀ ਕਸਟਮ ਮਿਲਿੰਗ ਨਹੀਂ ਹੋ ਸਕੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਵਿੱਚ ਅਜੇ ਪਿਛਲੇ ਸਾਲ ਦੀ 25 ਹਜ਼ਾਰ ਰੇਲਵੇ ਵੈਗਨ ਚੌਲ ਨੂੰ ਐਫਸੀਆਈ ਦੇ ਗੁਦਾਮਾਂ ਵਿਚ ਲਗਾਇਆ ਜਾਣਾ ਹੈ ਪਰ ਉੱਥੇ ਥਾਂ ਦੀ ਘਾਟ ਹੈ। ਉਨ੍ਹਾਂ ਲਿਖਿਆ ਹੈ ਕਿ ਜੇ ਇਸ ਸਬੰਧੀ ਤੁਰੰਤ ਕਾਰਵਾਈ ਨਾ ਹੋਈ ਤਾਂ ਮੁਲਕ ਨੂੰ ਅਰਬਾਂ ਰੁਪਏ ਦਾ ਨੁਕਸਾਨ ਹੋਵੇਗਾ। ਉਨ੍ਹਾਂ ਮੰਗ ਕੀਤੀ ਹੈ ਕਿ ਤੁੁਰੰਤ ਇਸ ਸਬੰਧੀ ਯੋਗ ਕਾਰਵਾਈ ਕੀਤੀ ਜਾਵੇ। ਇਸੇ ਦੌਰਾਨ ਪ੍ਰਧਾਨ ਮੰਤਰੀ ਦੇ ਦਫ਼ਤਰ ਵਲੋਂ ਇਸ ਸ਼ਿਕਾਇਤ ਨੂੰ ਖ਼ੁਰਾਕ ਵਿਭਾਗ ਦੇ ਜੁਆਇੰਟ ਸੈਕਟਰੀ ਨੂੰ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ।

Advertisement

Advertisement