ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਭਾਈਵਾਲਾਂ ਤੱਕ ਪਹੁੰਚ ਬਾਰੇ ਫੈਸਲਾ ਅੱਜ: ਰਾਹੁਲ

06:48 AM Jun 05, 2024 IST
ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ, ਪ੍ਰਿਯੰਕਾ ਤੇ ਰਾਹੁਲ ਗਾਂਧੀ ਜਿੱਤ ਦਾ ਿਨਸ਼ਾਨ ਬਣਾਉਂਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 4 ਜੂਨ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕੇਂਦਰ ’ਚ ਸਰਕਾਰ ਬਣਾਉਣ ਦੀ ਕੋਸ਼ਿਸ਼ ਤਹਿਤ ‘ਇੰਡੀਆ’ ਗੱਠਜੋੜ ਜਨਤਾ ਦਲ (ਯੂ) ਅਤੇ ਟੀਡੀਪੀ ਜਿਹੇ ਸਾਬਕਾ ਭਾਈਵਾਲਾਂ ਤੱਕ ਪਹੁੰਚ ਬਾਰੇ ਬੁੱਧਵਾਰ ਨੂੰ ਮੀਟਿੰਗ ਕਰਕੇ ਕੋਈ ਫ਼ੈਸਲਾ ਲਵੇਗਾ। ਰਾਹੁਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ,‘‘ਅਸੀਂ ਆਪਣੇ ਭਾਈਵਾਲਾਂ ਨਾਲ ਭਲਕੇ ਮੀਟਿੰਗ ਕਰਾਂਗੇ। ਸਰਕਾਰ ਬਣਾਉਣ ਅਤੇ ਐੱਨਡੀਏ ’ਚ ਸ਼ਾਮਲ ਪਾਰਟੀਆਂ ਤੱਕ ਪਹੁੰਚ ਬਣਾਉਣ ਬਾਰੇ ਮੀਟਿੰਗ ’ਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ।’’ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਉਹ ‘ਇੰਡੀਆ’ ਗੱਠਜੋੜ ਦੇ ਭਾਈਵਾਲਾਂ ਦੀ ਰਾਏ ਲਏ ਬਿਨ੍ਹਾਂ ਕੁਝ ਵੀ ਨਹੀਂ ਆਖਣਗੇ। ‘ਸਾਡਾ ਗੱਠਜੋੜ ਭਲਕੇ ਫ਼ੈਸਲਾ ਲਵੇਗਾ ਅਤੇ ਜੋ ਫ਼ੈਸਲਾ ਲਿਆ ਜਾਵੇਗਾ, ਉਸ ਮੁਤਾਬਕ ਅਸੀਂ ਅੱਗੇ ਰਣਨੀਤੀ ਬਣਾਵਾਂਗੇ।’ ਕਾਂਗਰਸ ਆਗੂ ਨੇ ਕਿਹਾ ਕਿ ਆਮ ਚੋਣਾਂ ਸੰਵਿਧਾਨ ਬਚਾਉਣ ਦੀ ਜੰਗ ਸੀ। ਉਨ੍ਹਾਂ ਕਿਹਾ,‘‘ਮੈਂ ਜਾਣਦਾ ਸੀ ਕਿ ਦੇਸ਼ ਦੇ ਲੋਕ ਸੰਵਿਧਾਨ ਬਚਾਉਣ ਲਈ ਇਕਜੁੱਟ ਹੋਣਗੇ। ਸੰਵਿਧਾਨ ਬਚਾਉਣ ਦਾ ਪਹਿਲਾ ਅਤੇ ਵੱਡਾ ਕਦਮ ਪੁੱਟ ਲਿਆ ਗਿਆ ਹੈ। ਭਾਰਤ ਦੇ ਗਰੀਬ ਅਤੇ ਪੱਛੜੇ ਲੋਕ ਸੰਵਿਧਾਨ ਬਚਾਉਣ ਲਈ ਉੱਠ ਖੜ੍ਹੇ ਹੋਏ ਹਨ।’’ ਰਾਹੁਲ ਨੇ ਕਿਹਾ ਕਿ ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਨੇ ਦੇਸ਼ ਨੂੰ ਨਵਾਂ ਨਜ਼ਰੀਆ ਦਿੱਤਾ। ‘ਇਨ੍ਹਾਂ ਚੋਣਾਂ ਦੀ ਖਾਸ ਗੱਲ ਇਹ ਹੈ ਕਿ ਦੇਸ਼ ਨੇ ਆਖਿਆ ਕਿ ਉਹ ਨਹੀਂ ਚਾਹੁੰਦੇ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇਸ਼ ਚਲਾਉਣ।’ ਉਨ੍ਹਾਂ ਕਾਂਗਰਸ ਅਤੇ ਸੰਵਿਧਾਨ ਦੀ ਰੱਖਿਆ ਲਈ ਹਮਾਇਤ ਦੇਣ ਵਾਸਤੇ ਯੂਪੀ ਦੇ ਵੋਟਰਾਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਵਾਇਨਾਡ ਜਾਂ ਰਾਏ ਬਰੇਲੀ ’ਚੋਂ ਕਿਸ ਸੀਟ ਨੂੰ ਉਹ ਆਪਣੇ ਕੋਲ ਰਖਣਗੇ, ਇਸ ਦੇ ਜਵਾਬ ’ਚ ਰਾਹੁਲ ਨੇ ਕਿਹਾ ਕਿ ਉਨ੍ਹਾਂ ਅਜੇ ਕੋਈ ਫ਼ੈਸਲਾ ਨਹੀਂ ਲਿਆ ਹੈ। ਅਮੇਠੀ ਸੀਟ ’ਤੇ ਕਾਂਗਰਸ ਉਮੀਦਵਾਰ ਕੇਐੱਲ ਸ਼ਰਮਾ ਵੱਲੋਂ ਭਾਜਪਾ ਦੀ ਸਮ੍ਰਿਤੀ ਇਰਾਨੀ ਨੂੰ ਹਰਾਉਣ ’ਤੇ ਰਾਹੁਲ ਨੇ ਕਿਹਾ ਕਿ ਪਾਰਟੀ ਵਫ਼ਾਦਾਰ ਹਲਕੇ ’ਚ ਪਿਛਲੇ 40 ਸਾਲਾਂ ਤੋਂ ਕੰਮ ਕਰ ਰਿਹਾ ਸੀ ਅਤੇ ਉਸ ਦੀ ਜਿੱਤ ਤੈਅ ਸੀ। -ਪੀਟੀਆਈ

Advertisement

ਚੋਣ ਨਤੀਜੇ ਮੋਦੀ ਖ਼ਿਲਾਫ਼ ਫ਼ਤਵਾ: ਖੜਗੇ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲੋਕ ਸਭਾ ਚੋਣਾਂ ਦੇ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਫ਼ਤਵਾ ਕਰਾਰ ਦਿੰਦਿਆਂ ਕਿਹਾ ਕਿ ਇਹ ਭਾਜਪਾ ਦੀ ਸਿਆਸੀ ਅਤੇ ਨੈਤਿਕ ਹਾਰ ਹੈ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਤੀਜੇ ਲੋਕਾਂ ਅਤੇ ਜਮਹੂਰੀਅਤ ਦੀ ਜਿੱਤ ਹਨ। ਪਾਰਟੀ ਹੈੱਡਕੁਆਰਟਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ,‘‘ਇਹ ਲੋਕਾਂ ਦਾ ਨਤੀਜਾ ਹੈ ਅਤੇ ਇਹ ਲੋਕਾਂ ਤੇ ਜਮਹੂਰੀਅਤ ਦੀ ਜਿੱਤ ਹੈ। ਅਸੀਂ ਪਹਿਲਾਂ ਤੋਂ ਹੀ ਆਖ ਰਹੇ ਸੀ ਕਿ ਇਹ ਲੋਕਾਂ ਅਤੇ ਮੋਦੀ ਵਿਚਕਾਰ ਜੰਗ ਹੈ। ਅਸੀਂ ਲੋਕਾਂ ਦੇ ਫ਼ਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ।’’ ਖੜਗੇ ਨੇ ਕਿਹਾ ਕਿ ਵੋਟਰਾਂ ਨੇ ਕਿਸੇ ਵੀ ਪਾਰਟੀ ਨੂੰ ਮੁਕੰਮਲ ਬਹੁਮਤ ਨਹੀਂ ਦਿੱਤਾ ਹੈ। ਖਾਸ ਕਰਕੇ ਭਾਜਪਾ ਨੇ ‘ਇਕ ਵਿਅਕਤੀ, ਇਕ ਚਿਹਰੇ’ ਦੇ ਆਧਾਰ ’ਤੇ ਵੋਟਾਂ ਮੰਗੀਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਮਸ਼ੀਨਰੀ ਨੇ ਵਿਰੋਧੀ ਧਿਰ ਦੇ ਗੱਠਜੋੜ ਦੀ ਰਾਹ ’ਚ ਕਈ ਅੜਿੱਕੇ ਡਾਹੇ ਸਨ। -ਪੀਟੀਆਈ

Advertisement
Advertisement