ਨਰੇਸ਼ ਬਾਲਿਆਨ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ 15 ਨੂੰ
06:48 AM Jan 10, 2025 IST
Advertisement
ਨਵੀਂ ਦਿੱਲੀ:
Advertisement
ਦਿੱਲੀ ਦੀ ਇੱਕ ਅਦਾਲਤ ਸਖ਼ਤ ਮਕੋਕਾ ਕਾਨੂੰਨ ਤਹਿਤ ਦਰਜ ਇੱਕ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉੱਤਮ ਨਗਰ ਤੋਂ ਵਿਧਾਇਕ ਨਰੇਸ਼ ਬਾਲਿਆਨ ਦੀ ਜ਼ਮਾਨਤ ਅਰਜ਼ੀ ’ਤੇ 15 ਜਨਵਰੀ ਨੂੰ ਫੈਸਲਾ ਸੁਣਾਏਗੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਅੱਜ ਇਸ ਮਾਮਲੇ ’ਤੇ ਸੁਣਵਾਈ ਕਰਦਿਆਂ ਬਲਿਆਨ ਦੀ ਨਿਆਂਇਕ ਹਿਰਾਸਤ 1 ਫਰਵਰੀ ਤੱਕ ਵਧਾ ਦਿੱਤੀ ਹੈ। ਨਿਆਂਇਕ ਹਿਰਾਸਤ ਪੂਰੀ ਹੋਣ ਬਾਅਦ ਬਾਲਿਆਨ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜੱਜ ਨੇ ਬਚਾਅ ਪੱਖ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਅਰਜ਼ੀ ’ਤੇ ਫੈਸਲਾ ਰਾਖਵਾਂ ਰੱਖ ਲਿਆ। ਬਲਿਆਨ ਦੀ 4 ਦਸੰਬਰ ਦੀ ਗ੍ਰਿਫ਼ਤਾਰੀ ਨਾਲ ਸਬੰਧਤ ਮਾਮਲੇ ਵਿੱਚ ਚਾਰਜਸ਼ੀਟ ’ਤੇ ਬਹਿਸ ਲਈ 22 ਜਨਵਰੀ ਦੀ ਤਰੀਕ ਤੈਅ ਕੀਤੀ ਗਈ ਹੈ। -ਪੀਟੀਆਈ
Advertisement
Advertisement