ਰਾਸ਼ਿਦ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ 4 ਨੂੰ
07:57 AM Aug 29, 2024 IST
ਨਵੀਂ ਦਿੱਲੀ:
Advertisement
ਦਿੱਲੀ ਦੀ ਅਦਾਲਤ ਨੇ ਅਤਿਵਾਦ ਫੰਡਿੰਗ ਕੇਸ ਵਿੱਚ ਜੇਲ੍ਹ ’ਚ ਬੰਦ ਲੋਕ ਸਭਾ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ ਅਤੇ ਉਹ 4 ਸਤੰਬਰ ਨੂੰ ਹੁਕਮ ਸੁਣਾ ਸਕਦੀ ਹੈ। ਇੰਜਨੀਅਰ ਰਾਸ਼ਿਦ ਵਜੋਂ ਮਕਬੂਲ ਸ਼ੇਖ ਅਬਦੁਲ ਰਾਸ਼ਿਦ ਨੇ ਮਾਮਲੇ ਵਿੱਚ ਰੈਗੂਲਰ ਜ਼ਮਾਨਤ ਦੇਣ ਦੀ ਅਪੀਲ ਕਰਦਿਆਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਵਧੀਕ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ ਬੰਦ ਕਮਰੇ ਵਿੱਚ ਸੁਣਵਾਈ ਦੌਰਾਨ ਪਟੀਸ਼ਨ ’ਤੇ ਦਲੀਲਾਂ ਸੁਣੀਆਂ ਅਤੇ ਆਪਣਾ ਆਦੇਸ਼ ਰਾਖਵਾਂ ਰੱਖ ਲਿਆ। ਆਜ਼ਾਦ ਉਮੀਦਵਾਰ ਵਜੋਂ ਚੋਣਾਂ ਲੜਨ ਵਾਲੇ ਰਾਸ਼ਿਦ ਨੇ ਬਾਰਾਮੂਲਾ ਸੰਸਦੀ ਸੀਟ ਤੋਂ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਨੂੰ ਹਰਾਇਆ ਸੀ। ਸੂਤਰਾਂ ਮੁਤਾਬਕ, ਐਨਆਈਏ ਨੇ ਰਾਸ਼ਿਦ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ। ਏਜੰਸੀ ਨੇ ਕਿਹਾ ਕਿ ਉਹ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਆਜ਼ਾਦੀ ਦੀ ਦੁਰਵਰਤੋਂ ਕਰ ਸਕਦਾ ਹੈ। -ਪੀਟੀਆਈ
Advertisement
Advertisement