ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਸੀ/ਐੱਸਟੀ ਦੇ ਵਰਗੀਕਰਨ ਬਾਰੇ ਫ਼ੈਸਲਾ ਪੂਨਾ ਪੈਕਟ ਦੇ ਖ਼ਿਲਾਫ਼: ਗੜ੍ਹਦੀਵਾਲਾ

10:16 AM Aug 05, 2024 IST

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਸੁਪਰੀਮ ਕੋਰਟ ਦੇ ਐੱਸਸੀ/ਐੱਸਟੀ ਦੇ ਵਰਗੀਕਰਨ ਬਾਰੇ ਆਏ ਫ਼ੈਸਲੇ ਨੂੰ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਐੱਸਸੀ/ਐੱਸਟੀ ਦੇ ਵਰਗੀਕਰਨ ਦਾ ਫੈਸਲਾ ਅਸਲ ਵਿੱਚ ਪੂਨਾ ਪੈਕਟ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਸੰਨ 1932 ਵਿੱਚ ਬਣੇ ਪੂਨਾ ਪੈਕਟ ਦੇ ਵਿਰੁੱਧ ਵੀ ਹੈ। ਉਨ੍ਹਾਂ ਕਿਹਾ ਕਿ ਰਾਖਵਾਂਕਰਨ ਤਾਂ ਛੂਤ-ਛਾਤ ਖਤਮ ਕਰਨ ਲਈ ਲਾਗੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ’ਤੇ ਵੀ ਦਲਿਤ ਭਾਈਚਾਰਾ ਪਹਿਲਾਂ ਹੀ ਬਹੁਤ ਕਮਜ਼ੋਰ ਹੈ। ਉਨ੍ਹਾਂ ਕਿਹਾ ਕਿ ਰਾਖਵਾਂਕਰਨ ਵਿੱਚ ਕ੍ਰੀਮੀ ਲੇਅਰ ਦਾ ਤਾਂ ਕੋਈ ਮਾਮਲਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਦਲਿਤ ਵਰਗ ਆਪਣੇ ਹੱਕਾਂ ਪ੍ਰਤੀ ਸੁਚੇਤ ਹੈ ਤੇ ਉਹ ਇਸ ਫ਼ੈਸਲੇ ਦਾ ਡਟ ਕੇ ਵਿਰੋਧ ਕਰੇਗਾ।

Advertisement

Advertisement
Advertisement