ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਗ ਦੀਆਂ ਘਟਨਾਵਾਂ ਦੀ ਰੋਕਥਾਮ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

09:31 AM Jun 18, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜੂਨ
ਚਾਂਦਨੀ ਚੌਕ ਵਪਾਰੀ ਕੌਂਸਲ ਵੱਲੋਂ 15 ਦਿਨਾਂ ਵਿੱਚ ਇੱਥੋਂ ਦੇ ਸਾਰੇ ਕਟਰਿਆਂ ਵਿੱਚ ਅੱਗ ਦੀ ਰੋਕਥਾਮ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਵਪਾਰੀ ਆਗੂ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੂੰ ਵਪਾਰੀਆਂ ਵੱਲੋਂ ਤਾਰਾਂ ਦੇ ਗੁਛੇ ਹਟਾਉਣ ਦੀ ਮੰਗ ਕੀਤੀ ਗਈ ਸੀ। ਚਾਂਦਨੀ ਚੌਕ ਦੀ ਨਵੀਂ ਸੜਕ ’ਤੇ ਸਥਿਤ ਦੋ ਬਾਜ਼ਾਰਾਂ ਵਿੱਚ ਅੱਗ ਲੱਗਣ ਕਾਰਨ ਵਪਾਰੀਆਂ ਦੇ ਹੋਏ ਨੁਕਸਾਨ ਮਗਰੋਂ ਹੁਣ ਵਪਾਰੀ ਐਸੋਸੀਏਸ਼ਨ ਨੇ ਸਮੂਹ ਵਪਾਰੀਆਂ ਨੂੰ ਫਾਇਰ ਸੇਫਟੀ ਬਾਰੇ ਜਾਗਰੂਕ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਵਪਾਰੀਆਂ ਨੂੰ ਅੱਗ ਬੁਝਾਉਣ ਸਬੰਧੀ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਚਾਂਦਨੀ ਚੌਕ ਕੋਲ ਤੰਗ ਗਲੀਆਂ ਹਨ। ਇੱਥੇ ਅੱਗ ਲੱਗਣ ਦੀ ਸਥਿਤੀ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ’ਤੇ ਪਹੁੰਚਣ ਵਿੱਚ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਚਾਂਦਨੀ ਚੌਕ ਵਿੱਚ 74 ਚੌਕ ਹਨ। ਇੱਥੇ ਅੱਜ ਚੌਥੇ ਦਿਨ ਵੀ ਅੱਗ ਬੁਝਾਊ ਗੱਡੀਆਂ ਤਾਇਨਾਤ ਸਨ। ਇਸ ਦੌਰਾਨ ਚਾਂਦਨੀ ਚੌਕ ਵਪਾਰੀ ਕੌਂਸਲ ਨੇ ਸੋਮਵਾਰ ਨੂੰ ਆਪਣੀ ਮੀਟਿੰਗ ਬੁਲਾ ਕੇ ਇਸ ਸਬੰਧੀ ਨੀਤੀ ਬਣਾਉਣ ਦਾ ਫੈਸਲਾ ਕੀਤਾ। ਇਸ ਤਹਿਤ ਇਹ ਫ਼ੈਸਲਾ ਲਿਆ ਗਿਆ ਕਿ ਚਾਂਦਨੀ ਚੌਕ ਦੇ ਸਮੂਹ ਕਟਰਾਂ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਅੱਗ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕਿਸੇ ਦਾ ਵੀ ਅਜਿਹਾ ਨੁਕਸਾਨ ਨਾ ਹੋਵੇ ਜੋ ਹੁਣ ਹੋਇਆ ਹੈ। ਇਸ ਲਈ ਜੇ ਵਪਾਰੀ ਖੁਦ ਜਾਗਰੂਕ ਰਹਿਣ ਤਾਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕਦਾ ਹੈ।

Advertisement

Advertisement
Advertisement