For the best experience, open
https://m.punjabitribuneonline.com
on your mobile browser.
Advertisement

ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ

06:36 AM Jan 30, 2024 IST
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ
ਚੀਫ਼ ਖ਼ਾਲਸਾ ਦੀਵਾਨ ਦੀ ਮੀਟਿੰਗ ਤੋਂ ਪਹਿਲਾਂ ਅਰਦਾਸ ਕਰਦੇ ਹੋਏ ਮੈਂਬਰ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਜਨਵਰੀ
ਇਥੇ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ 18 ਫਰਵਰੀ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਹ ਮੀਟਿੰਗ ਦੀਵਾਨ ਦੇ ਗੁਰਦੁਆਰੇ ਵਿਚ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਵਲੋਂ ਏਜੰਡਾ ਪੇਸ਼ ਕੀਤਾ ਗਿਆ। ਇਸ ਉਪਰੰਤ ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀ ਚੋਣ ਦੀ ਮਿਤੀ ਅਤੇ ਵਿਧੀ ਨਿਰਧਾਰਤ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਡਾ. ਨਿੱਝਰ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਦੇ ਸੰਵਿਧਾਨ ਅਨੁਸਾਰ ਜਨਰਲ ਕਮੇਟੀ ਦੀ ਮਿਆਦ 17 ਫਰਵਰੀ ਨੂੰ ਖਤਮ ਹੋਣ ਜਾ ਰਹੀ ਹੈ ਅਤੇ ਸੰਵਿਧਾਨ ਦੇ ਨਿਯਮ 13 ਮੁਤਾਬਿਕ ਦੀਵਾਨ ਅਹੁਦੇਦਾਰਾਂ ਇਕ ਪ੍ਰਧਾਨ, ਦੋ ਮੀਤ ਪ੍ਰਧਾਨ, ਇਕ ਸਥਾਨਕ ਪ੍ਰਧਾਨ, ਦੋ ਆਨਰੇਰੀ ਸਕੱਤਰਾਂ ਦੀ ਚੋਣ ਪੰਜ ਸਾਲ ਬਾਅਦ ਹੋਣੀ ਚਾਹੀਦੀ ਹੈ। ਉਨ੍ਹਾਂ ਵੱਲੋਂ ਮੀਟਿੰਗ ਵਿਚ ਇਹ ਚੋਣ 18 ਫਰਵਰੀ ਨੂੰ ਕਰਵਾਉਣ ਦੀ ਤਜਵੀਜ਼ ਰੱਖੀ ਗਈ ਹੈ ਜਿਸ ਨੂੰ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਮਹਿੰਦਰ ਸਿੰਘ (ਸਾਬਕਾ ਵਧੀਕ ਸਕੱਤਰ, ਐਸਜੀਪੀਸੀ) ਨੂੰ ਚੋਣ ਅਧਿਕਾਰੀ ਅਤੇ ਇੰਜਨੀਅਰ ਜਸਪਾਲ ਸਿੰਘ, ਪ੍ਰੋ. ਸੁਖਬੀਰ ਸਿੰਘ ਅਤੇ ਐਡਵੋਕੇਟ ਇੰਦਰਜੀਤ ਸਿੰਘ ਅੜੀ ਨੂੰ ਰਿਟਰਨਿੰਗ ਅਧਿਕਾਰੀ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਜਲੰਧਰ ਤੋਂ ਦੀਵਾਨ ਦੇ ਮੈਂਬਰ ਅਜੀਤ ਸਿੰਘ ਸੇਠੀ ਅਤੇ ਅਮਰਜੀਤ ਸਿੰਘ ਆਨੰਦ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਸ਼ੋਕ ਮਤੇ ਪੜ੍ਹੇ ਗਏ। ਮੀਟਿੰਗ ਵਿਚ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਮੀਤ ਪ੍ਰਧਾਨ ਜਗਜੀਤ ਸਿੰਘ, ਸੁਖਜਿੰਦਰ ਸਿੰਘ ਪ੍ਰਿੰਸ, ਹਰਜੀਤ ਸਿੰਘ ਤਰਨ ਤਾਰਨ, ਸੁਖਦੇਵ ਸਿੰਘ ਮੱਤੇਵਾਲ ਅਤੇ ਜਸਪਾਲ ਸਿੰਘ ਢਿੱਲੋਂ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×