For the best experience, open
https://m.punjabitribuneonline.com
on your mobile browser.
Advertisement

ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫ਼ੈਸਲਾ: ਚੀਮਾ

08:41 PM Jun 29, 2023 IST
ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫ਼ੈਸਲਾ  ਚੀਮਾ
Advertisement

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਐਵਾਰਡਜ਼ ਐਕਟ, 1948’ ਤਹਿਤ ਜੰਗੀ ਜਾਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰਨ ਦਾ ਫ਼ੈਸਲਾ ਕੀਤਾ ਹੈ। ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ ਵਿੱਚ ਬੀਤੇ 10 ਸਾਲ ਦੌਰਾਨ ਕੋਈ ਵਾਧਾ ਨਹੀਂ ਕੀਤਾ ਗਿਆ ਸੀ। ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ, ਜੋ ਪੰਜਾਬ ਦੇ ਵਸਨੀਕ ਹਨ ਤੇ ਜਿਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫ਼ੌਜ ਵਿੱਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।

Advertisement

Advertisement
Tags :
Advertisement
Advertisement
×