ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦੀ ਸਮਾਗਮ 31 ਨੂੰ ਕਰਵਾਉਣ ਦਾ ਫ਼ੈਸਲਾ

08:46 AM Jul 26, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਜੁਲਾਈ
ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਪੰਜਾਬੀ ਭਵਨ ਲੁਧਿਆਣਾ ਵਿੱਚ ਐਡਵੋਕੇਟ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਤੋਂ ਇਲਾਵਾ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਸਮਾਗਮ 31 ਜੁਲਾਈ ਨੂੰ ਚੌਕੀਮਾਨ ਟੌਲ ਪਲਾਜ਼ਾ ’ਤੇ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਮੀਟਿੰਗ ਵਿੱਚ ਵੱਖ-ਵੱਖ ਤਿੰਨ ਮਤੇ ਵੀ ਪਾਸ ਕੀਤੇ ਗਏ। ਪਹਿਲੇ ਮਤੇ ਰਾਹੀਂ ਮੋਦੀ ਹਕੂਮਤ ਤੋਂ ਪਹਿਲੀ ਜੁਲਾਈ ਤੋਂ ਲਾਗੂ ਕੀਤੇ ਕਾਲੇ ਕਾਨੂੰਨ ਫੌਰੀ ਵਾਪਸ ਲੈਣ ਦੀ ਮੰਗ ਕੀਤੀ ਗਈ ਅਤੇ ਇਨ੍ਹਾਂ ਵਿਰੁੱਧ ਉੱਠ ਰਹੀ ਜਮਹੂਰੀ ਲੋਕ ਲਹਿਰ ਦੀ ਡਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ। ਦੂਜੇ ਮਤੇ ਰਾਹੀਂ ਹਰਿਆਣਾ ਤੇ ਕੇਂਦਰ ਸਰਕਾਰ ਵੱਲੋਂ ਸ਼ੰਭੂ ਬਾਰਡਰ ਸਮੇਤ ਚਾਰ ਬਾਰਡਰਾਂ ’ਤੇ ਲਾਈਆਂ ਸੜਕੀ ਰੋਕਾਂ ਫੌਰੀ ਹਟਾਉਣ, ਪੰਜ ਮਹੀਨਿਆਂ ਤੋਂ ਵੱਧ ਸਮੇਂ ਤੋਂ ਜੂਝ ਰਹੇ ਜੁਝਾਰੂ ਕਿਸਾਨਾਂ-ਮਜ਼ਦੂਰਾਂ ਨੂੰ ਮੋਰਚੇ ਲਈ ਦਿੱਲੀ ਜਾਣ ਦੇਣ ਜਾਂ ਫੌਰੀ ਤੌਰ ’ਤੇ ਦੋ ਧਿਰੀ ਵਾਰਤਾਲਾਪ ਰਾਹੀਂ ਸਾਰੀਆਂ ਹੱਕੀ ਮੰਗਾਂ ਦਾ ਲਿਖਤੀ ਤੌਰ ’ਤੇ ਨਿਪਟਾਰਾ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਤੀਜੇ ਮਤੇ ਰਾਹੀਂ ਕਮੇਟੀ ਨੇ ਐਲਾਨ ਕੀਤਾ ਕਿ ਇਸ ਵਾਰ ਸ਼ਹੀਦ ਉੂਧਮ ਸਿੰਘ ਸੁਨਾਮ ਦਾ ਸ਼ਹੀਦੀ ਸਮਾਗਮ 31 ਜੁਲਾਈ ਨੂੰ 10 ਵਜੇ ਤੋਂ ਚੌਕੀਮਾਨ ਟੌਲ ਪਲਾਜ਼ਾ (ਲੁਧਿਆਣਾ- ਫਿਰੋਜ਼ਪੁਰ ਰੋਡ) ’ਤੇ ਕਰਵਾਇਆ ਜਾਵੇਗਾ। ਮੀਟਿੰਗ ’ਚ ਵੱਖ-ਵੱਖ ਆਗੂਆਂ ਜਸਦੇਵ ਸਿੰਘ ਲਲਤੋਂ, ਮਲਕੀਤ ਸਿੰਘ ਬੱਦੋਵਾਲ, ਸੁਖਦੇਵ ਸਿੰਘ ਕਿਲਾ ਰਾਏਪੁਰ, ਜੁਗਿੰਦਰ ਸਿੰਘ ਸ਼ਹਿਜਾਦ, ਹਰੀ ਸਿੰਘ ਸਾਹਨੀ ਤੇ ਗੁਰਦੇਵ ਸਿੰਘ ਮੁੱਲਾਂਪੁਰ ਨੇ ਵਿਚਾਰ ਸਾਂਝੇ ਕੀਤੇ।

Advertisement

Advertisement
Advertisement