ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਪ੍ਰਤਿਭਾਸ਼ਾਲੀ ਕੋਚਿੰਗ ਯੋਜਨਾ ’ਚ ਵਿਦਿਆਰਥਣਾਂ ਲਈ ਸੌ ਸੀਟਾਂ ਵਧਾਉਣ ਦਾ ਫ਼ੈਸਲਾ

09:10 AM Sep 12, 2024 IST
ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਆਤਿਸ਼ੀ ਅਤੇ ਹੋਰ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਸਤੰਬਰ
ਅਰਵਿੰਦ ਕੇਜਰੀਵਾਲ ਸਰਕਾਰ ਨੇ ਮੁੱਖ ਮੰਤਰੀ ਪ੍ਰਤਿਭਾਸ਼ਾਲੀ ਵਿਦਿਆਰਥੀ ਕੋਚਿੰਗ ਯੋਜਨਾ ਵਿੱਚ ਵਿਦਿਆਰਥਣਾਂ ਲਈ 100 ਸੀਟਾਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਆਤਿਸ਼ੀ ਨੇ ਇਸ ਯੋਜਨਾ ਦਾ ਲਾਭ ਲੈ ਰਹੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਮੁੱਖ ਮੰਤਰੀ ਪ੍ਰਤਿਭਾਸ਼ਾਲੀ ਵਿਦਿਆਰਥੀ ਕੋਚਿੰਗ ਯੋਜਨਾ ਦੇ ਜ਼ਰੀਏ ਦਿੱਲੀ ਸਰਕਾਰ ਵੱਲੋਂ ਆਪਣੇ ਸਕੂਲਾਂ ਵਿੱਚ ਹਰ ਸਾਲ 9ਵੀਂ ਅਤੇ 11ਵੀਂ ਜਮਾਤ ਦੇ 300 ਵਿਦਿਆਰਥੀਆਂ ਨੂੰ ਚੋਟੀ ਦੇ ਕੋਚਿੰਗ ਸੰਸਥਾਵਾਂ ਵਿੱਚ ‘ਜੀ-ਐੱਨਈਈਟੀ’ ਦੀ ਮੁਫਤ ਕੋਚਿੰਗ ਲਈ ਚੁਣਿਆ ਜਾਂਦਾ ਹੈ। ਆਤਿਸ਼ੀ ਨੇ ਨਾਮਵਰ ਸੰਸਥਾਵਾਂ ਵਿੱਚ ਜੀ-ਐੱਨਈਈਟੀ ਲਈ ਮੁਫਤ ਕੋਚਿੰਗ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਉਨ੍ਹਾਂ ਦੇ ਸੁਪਨਿਆਂ ਦੇ ਰਾਹ ਵਿੱਚ ਸਰਕਾਰ ਕਦੇ ਵੀ ਪੈਸੇ ਦੀ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਐਲਾਨ ਕੀਤਾ ਕਿ ਅਗਲੇ ਸੈਸ਼ਨ ਤੋਂ ਮੁੱਖ ਮੰਤਰੀ ਪ੍ਰਤਿਭਾਸ਼ਾਲੀ ਵਿਦਿਆਰਥੀ ਕੋਚਿੰਗ ਯੋਜਨਾ ਤਹਿਤ ਵਿਦਿਆਰਥਣਾਂ ਲਈ 100 ਵਾਧੂ ਸੀਟਾਂ ਵਧਾਈਆਂ ਜਾਣਗੀਆਂ।
ਆਤਿਸ਼ੀ ਨੇ ਕਿਹਾ ਕਿ ਇਸ ਯੋਜਨਾ ਵਿੱਚ ਸ਼ਾਮਲ ਬੱਚੇ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੱਖਾਂ ਬੱਚਿਆਂ ਲਈ ਰੋਲ ਮਾਡਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ, ਹੁਣ ਵਿਦਿਆਰਥੀਆਂ ਦੀ ਵਾਰੀ ਹੈ। ਦੁਨੀਆ ਨੂੰ ਦਿਖਾਉਣਾ ਚਾਹੀਦਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਕਿਸੇ ਤੋਂ ਘੱਟ ਨਹੀਂ ਹਨ।
‘ਐਸਕੇਵੀ’ ਮੰਡਾਵਲੀ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਸਵੀਟੀ ਝਾਅ ਨੇ ਦੱਸਿਆ ਕਿ ਉਹ ਖੇਤੀ ਇੰਜਨੀਅਰ ਬਣਨਾ ਚਾਹੁੰਦੀ ਹੈ। ਇਸ ਸਕੀਮ ਤਹਿਤ ਉਸ ਨੂੰ ਨੌਵੀਂ ਜਮਾਤ ਵਿੱਚ ਹੀ ਮੁਫ਼ਤ ਕੋਚਿੰਗ ਦੀ ਸਹੂਲਤ ਮਿਲਣੀ ਸ਼ੁਰੂ ਹੋ ਗਈ, ਜਿਸ ਨਾਲ ਉਸ ਦਾ ਸੁਪਨਾ ਪੂਰਾ ਹੋ ਗਿਆ। ਏਐਸੱਓਐੱਸਈ ਸੈਕਟਰ-11 ਰੋਹਿਣੀ ਦੀ ਵਿਦਿਆਰਥਣ ਅਰਨਾ ਜੈਸਵਾਲ ਨੇ ਕਿਹਾ ਕਿ ਕੋਚਿੰਗ ਨੇ ਆਪਣੇ ਹੁਨਰ ਨੂੰ ਵਧਾਉਣ ਅਤੇ ਅਕਾਦਮਿਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਿੱਚ ਮਦਦ ਕੀਤੀ ਹੈ। ਇਸ ਕਾਰਨ ਉਸ ਦਾ ਆਤਮਵਿਸ਼ਵਾਸ ਵਧਿਆ ਹੈ ਅਤੇ ਉਹ ਹਾਲ ਵਿੱਚ ਹੀ ਐਕਸਚੇਂਜ ਪ੍ਰੋਗਰਾਮ ਦੇ ਹਿੱਸੇ ਵਜੋਂ ਪੈਰਿਸ ਗਈ ਸੀ।

Advertisement

Advertisement