ਪੈਨਸ਼ਨਰਾਂ ਵੱਲੋਂ ਮੰਗਾਂ ਸਬੰਧੀ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ
ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਜੁਲਾਈ
ਇਥੋਂ ਦੇ ਭੰਡਾਰੀ ਪਾਰਕ ਵਿਖੇ ਪਾਵਰਕਾਮ ਪੈਨਸ਼ਨਰਜ਼ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਹਰਬੰਸ ਸਿੰਘ ਦੋਬੁਰਜੀ ਦੀ ਅਗਵਾਈ ਹੇਠਾਂ ਹੋਈ। ਜਿਸ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਗੁਰਸੇਵਕ ਸਿੰਘ ਮੋਹੀ ਅਤੇ ਇੰਦਰਜੀਤ ਸਿੰਘ ਅਕਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਟਾਲਮਟੋਲ ਨੀਤੀ ਅਪਣਾਉਂਦੇ ਹੋਏ ਵਾਅਦਿਆਂ ਤੋਂ ਭੱਜ ਰਹੀ ਹੈ ਤੇ ਧੱਕੇ ਨਾਲ ਪੈਨਸ਼ਨਰਾਂ ਤੇ ਵਾਧੂ ਟੈਕਸ ਲਗਾ ਕੇ 200 ਰੁਪਏ ਦੀ ਪੈਨਸ਼ਨ ਕੱਟੀ ਜਾ ਰਹੀ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਦਾ ਪੈਨਸ਼ਨਰਾਂ ’ਚ ਰੋਸ ਪਾਇਆ ਜਾ ਰਿਹਾ ਹੈ ਜਿਸ ਤਹਿਤ ਐਕਸੀਅਨ ਦਫ਼ਤਰ ਅੱਗੇ ਪੈਨਸ਼ਨਰ ਅੱਜ 5 ਜੁਲਾਈ ਨੂੰ ਦੋਰਾਹਾ, 6 ਨੂੰ ਅਮਲੋਹ, 10 ਨੂੰ ਸਰਹਿੰਦ ਅਤੇ 12 ਨੂੰ ਖੰਨਾ ਵਿਖੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਸੁਰੇਸ਼ ਕੁਮਾਰ, ਹਰਬੰਸ ਸਿੰਘ, ਮੇਹਰਪਾਲ ਸਿੰਘ, ਸੰਤੋਖ ਸਿੰਘ, ਜਗਦੇਵ ਸਿੰਘ, ਨਰਿੰਦਰ ਕੁਮਾਰ, ਤਰਸੇਮ ਲਾਲ, ਸੁਖਵਿੰਦਰ ਸੁੱਖਾ, ਸੁਖਪਾਲ ਸਿੰਘ, ਰਾਮ ਕ੍ਰਿਸ਼ਨ, ਜੋਗਿੰਦਰ ਸਿੰਘ, ਰਾਜ ਸਿੰਘ ਬੱਲ ਆਦਿ ਹਾਜ਼ਰ ਸਨ।