ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ

06:13 AM Mar 29, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਮਾਰਚ
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 11 ਅਪਰੈਲ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਫ਼ੈਸਲਾ ਅੱਜ ਇੱਥੋਂ ਦੇ ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5 ਵਿਖੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਧੀ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਲਿਆ ਗਿਆ। ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ 11 ਅਪਰੈਲ ਨੂੰ ਅਰਦਾਸ ਉਪਰੰਤ ਦੁਪਹਿਰ ਸਾਢੇ 12 ਵਜੇ ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5 ਤੋਂ ਹੋਵੇਗੀ।
ਨਗਰ ਕੀਰਤਨ ਫੇਜ਼-5 ਦੀ ਮਾਰਕੀਟ, ਚੀਮਾ ਹਸਪਤਾਲ, ਬੋਗਨਵਿਲੀਆ ਪਾਰਕ, ਐਚਐਮ ਕੁਆਰਟਰ ਬਲਾਕ ਫੇਜ਼-4, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4, ਮਦਨਪੁਰ ਚੌਂਕ, ਰਾਮਗੜ੍ਹੀਆ ਭਵਨ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1, ਸਕੂਟਰ ਮਾਰਕੀਟ ਫੇਜ਼-7, ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਕਟਰ-71 ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।

Advertisement

Advertisement
Advertisement