ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਫ਼ੈਸਲਾ ਭਵਿੱਖ ਦੇ ਹਾਲਾਤ ’ਤੇ ਨਿਰਭਰ: ਪੁਰੀ
07:29 PM Jun 23, 2023 IST
ਨਵੀਂ ਦਿੱਲੀ, 10 ਜੂਨ
Advertisement
ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਕਿਹਾ ਕਿ ਜੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਰਹਿੰਦੀਆਂ ਹਨ ਤਾਂ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਬਾਰੇ ਵਿਚਾਰ ਕਰਨ ਦੀ ਸਥਿਤੀ ਵਿੱਚ ਹੋਣਗੀਆਂ। ਕੇਂਦਰੀ ਮੰਤਰੀ ਨੇ ਕਿਹਾ ਕਿ ਤੇਲ ਕੰਪਨੀਆਂ ਦੇ ਆਉਣ ਵਾਲੇ ਤਿਮਾਹੀ ਨਤੀਜੇ ਚੰਗੇ ਆਉਣਗੇ। ਇੱਥੇ ਭਾਜਪਾ ਹੈੱਡਕੁਆਰਟਰ ਵਿਖੇ ਪੈਟਰੋਲ ਦੀਆਂ ਕੀਮਤਾਂ ‘ਤੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਪੁਰੀ ਨੇ ਹਾਲਾਂਕਿ ਕਿਹਾ ਕਿ ਉਹ ਇਸ ਮੁੱਦੇ ‘ਤੇ ਕੋਈ ਐਲਾਨ ਕਰਨ ਦੀ ਸਥਿਤੀ ‘ਚ ਨਹੀਂ ਹਨ।
Advertisement
Advertisement