ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਸਪੀ) ਵੱਲੋਂ ਘੋਸ਼ਣਾ ਪੱਤਰ ਜਾਰੀ

08:14 AM Apr 26, 2024 IST
ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਸ਼ਰਦ ਪਵਾਰ ਅਤੇ ਹੋਰ ਨੇਤਾ। -ਫੋਟੋ: ਏਐੱਨਆਈ

ਪੁਣੇ, 25 ਅਪਰੈਲ
ਨੈਸ਼ਨਲਿਸਟ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਨੇ ਅੱਜ ਜਾਤੀ ਜਨਗਣਨਾ ਦੇ ਹੱਕ ਵਿਚ ਅਤੇ ਕਿਸਾਨਾਂ ਦੀ ਭਲਾਈ ਲਈ ਵੱਖਰਾ ਕਮਿਸ਼ਨ ਬਣਾਉਣ, ਅਪ੍ਰੈਂਟਿਸਸ਼ਿਪ ਦਾ ਅਧਿਕਾਰ, ਨੌਕਰੀਆਂ ਵਿਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਦਾ ਵਾਅਦਾ ਕਰਦੇ ਹੋਏ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਸ਼ਰਦ ਪਵਾਰ ਦੀ ਅਗਵਾਈ ਵਾਲੀ ਪਾਰਟੀ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਦਾ ਸਮਰਥਨ ਕਰਦੀ ਹੈ ਅਤੇ ‘ਇਕ ਰਾਸ਼ਟਰ, ਇਕ ਚੋਣ’ ਦੇ ਵਿਚਾਰ ਨੂੰ ਰੱਦ ਕਰਦੀ ਹੈ। ‘ਸ਼ਪਥਨਾਮਾ’ ਸਿਰਲੇਖ ਵਾਲੇ ਮੈਨੀਫੈਸਟੋ ਅਨੁਸਾਰ, ਐਨਸੀਪੀ (ਐਸਪੀ) ਨਾਗਰਿਕਤਾ (ਸੋਧ) ਐਕਟ (ਸੀਏਏ), ਨਾਗਰਿਕਾਂ ਲਈ ਰਾਸ਼ਟਰੀ ਰਜਿਸਟਰ (ਐਨਆਰਸੀ), ਯੂਏਪੀਏ ਅਤੇ ਹੋਰ ਕਾਨੂੰਨਾਂ ’ਚ ਤਬਦੀਲੀਆਂ ਦੀ ਸਮੀਖਿਆ ਕਰੇਗੀ। ਮਹਾਰਾਸ਼ਟਰ ਐਨਸੀਪੀ (ਐਸਪੀ) ਦੇ ਪ੍ਰਧਾਨ ਜੈਯੰਤ ਪਾਟਿਲ ਨੇ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਅਸੀਂ ਰਾਖਵੇਂਕਰਨ ’ਤੇ 50 ਫੀਸਦੀ ਦੀ ਸੀਮਾ ਵਧਾਉਣ ਲਈ ਸੰਵਿਧਾਨਕ ਸੋਧ ਦੀ ਮੰਗ ਕਰਾਂਗੇ। ਅਸੀਂ ਸਰਕਾਰੀ ਖੇਤਰਾਂ ਵਿੱਚ ਠੇਕਾ ਮਜ਼ਦੂਰਾਂ ’ਤੇ ਰੋਕ ਲਗਾਵਾਂਗੇ ਅਤੇ ਠੇਕਾ ਮਜ਼ਦੂਰਾਂ ਦੇ ਲਾਭਾਂ ਦੀ ਕਾਨੂੰਨੀ ਤੌਰ ’ਤੇ ਸੁਰੱਖਿਆ ਕਰਾਂਗੇ।’’ -ਪੀਟੀਆਈ

Advertisement

ਸ਼ਿਵ ਸੈਨਾ (ਯੂਬੀਟੀ) ਵੱਲੋਂ ਚੋਣ ਮਨੋਰਥ ਪੱਤਰ ਜਾਰੀ

ਮੁੰਬਈ: ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਅੱਜ ਲੋਕ ਸਭਾ ਚੋਣਾਂ ਵਿੱਚ ਲੋਕ ਸਭਾ ਚੋਣਾਂ ਦੇ ਦੂਜੇ ਗੇੜ ਦੀ ਵੋਟਿੰਗ ਤੋਂ ਇੱਕ ਦਿਨ ਪਹਿਲਾਂ ਆਪਣਾ ਪਾਰਟੀ ਮੈਨੀਫੈਸਟੋ ਜਾਰੀ ਕੀਤਾ। ਇਹ ਘੋਸ਼ਣਾ ਪੱਤਰ ਮਹਾਰਾਸ਼ਟਰ ਦੀ ‘ਲੁੱਟ’ ਨੂੰ ਰੋਕਣ, ਰੁਜ਼ਗਾਰ ਸਿਰਜਣ ਅਤੇ ਕਿਸਾਨ ਕਰਜ਼ਾ ਮੁਆਫ਼ੀ ’ਤੇ ਧਿਆਨ ਕੇਂਦਰਤ ਕਰਦਾ ਹੈ। ਠਾਕਰੇ ਨੇ ਕਿਹਾ ਕਿ ‘ਗੁਜਰਾਤ ’ਚ ਗਏ ਵਿੱਤੀ ਸ਼ਹਿਰ’ ਨੂੰ ਮਹਾਰਾਸ਼ਟਰ ਵਿੱਚ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ ਤਾਂ ਜੋ ਸੂਬੇ ਦੇ ਲੋਕਾਂ ਨੂੰ ਪਰਵਾਸ ਨਾ ਕਰਨਾ ਪਵੇ। ਉਨ੍ਹਾਂ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਵਿੱਚ ਸਿਫ਼ਾਰਸ਼ ਕੀਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਲਾਗੂ ਕਰਨ ਦਾ ਵੀ ਭਰੋਸਾ ਦਿੱਤਾ। -ਪੀਟੀਆਈ

Advertisement
Advertisement
Advertisement