For the best experience, open
https://m.punjabitribuneonline.com
on your mobile browser.
Advertisement

ਜ਼ਮੀਨੀ ਵਿਵਾਦ ਦੇ ਹੱਲ ਤੱਕ ਸੰਘਰਸ਼ ਲੜਨ ਦਾ ਐਲਾਨ

08:32 AM Mar 31, 2024 IST
ਜ਼ਮੀਨੀ ਵਿਵਾਦ ਦੇ ਹੱਲ ਤੱਕ ਸੰਘਰਸ਼ ਲੜਨ ਦਾ ਐਲਾਨ
ਸੁਨਾਮ ਵਿੱਚ ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ।
Advertisement

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 30 ਮਾਰਚ
ਜ਼ਿਲ੍ਹੇ ਦੇ ਪਿੰਡ ਜੌਲੀਆਂ ਅਤੇ ਜਹਾਂਗੀਰ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਹੱਲ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦੋਵਾਂ ਪਿੰਡਾਂ ’ਚ ਸਰਗਰਮ ਭੂ-ਮਾਫ਼ੀਆਂ ਖਿਲਾਫ਼ ਪੱਕਾ ਮੋਰਚਾ ਜਿੱਤ ਤੱਕ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਸੂਬੇ ਦੀ ਆਮ ਆਦਮੀ ਪਾਰਟੀ ਨੂੰ ਸੰਗਰੂਰ ’ਚ ਲੋਕ ਸਭਾ ਚੋਣਾਂ ਦੌਰਾਨ ਕਿਸਾਨ ਜਥੇਬੰਦੀ ਦੇ ਪਿੰਡਾਂ ਤੇ ਸ਼ਹਿਰਾਂ ’ਚ ਤਕੜੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸੱਦਾ ਵੀ ਭੇਜ ਦਿੱਤਾ ਹੈ। ਸੁਨਾਮ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਪਿੰਡ ਜੌਲੀਆਂ ਤੇ ਜਹਾਂਗੀਰ ’ਚ ਭੂ-ਮਾਫੀਆ ਕਿਸਾਨਾਂ ਨਾਲ ਧੋਖਾਧੜੀ ਕਰ ਕੇ ਜ਼ਮੀਨ ਦੇ ਮਾਲਕ ਬਣ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਜੌਲੀਆਂ ਦੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਕਿਸਾਨ ਅਵਤਾਰ ਸਿੰਘ ਦੀ ਮੌਤ ਵੀ ਹੋ ਗਈ। ਇਨ੍ਹਾਂ ਦੋਵਾਂ ਪਿੰਡਾਂ ਦੇ ਜ਼ਮੀਨਾਂ ਦੇ ਅਸਲ ਮਾਲਕਾਂ ਨੂੰ ਲੈ ਕੇ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਵੱਲੋਂ ਭਵਾਨੀਗੜ੍ਹ ਥਾਣੇ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਹੋਇਆ ਹੈ ਜੋ ਜਿੱਤ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਜੇਕਰ ਸਮਾਂ ਰਹਿੰਦਿਆਂ ਸਰਕਾਰ ਨੇ ਉਕਤ ਦੋਵੇਂ ਜ਼ਮੀਨੀ ਮਸਲੇ ਹੱਲ ਨਾ ਕੀਤੇ ਤਾਂ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ’ਚ ‘ਆਪ’ ਦੇ ਉਮੀਦਵਾਰ ਦਾ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਮੰਗ ਰੱਖੀ ਕਿ ਜਿੱਥੇ ਦੋਵਾਂ ਪਿੰਡਾਂ ਦੀ ਜ਼ਮੀਨ ਅਸਲ ਮਾਲਕਾਂ ਨੂੰ ਦਿੱਤੀ ਜਾਵੇ, ਉੱਥੇ ਦੋਸ਼ੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਕਿਸਾਨ ਆਗੂ ਰਾਮ ਸਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ, ਗੋਬਿੰਦ ਸਿੰਘ ਚੱਠਾ, ਮਹਿੰਦਰ ਸਿੰਘ ਨਮੋਲ, ਮਨੀ ਸਿੰਘ ਭੈਣੀ ਤੇ ਇਕਾਈਆਂ ਦੇ ਆਗੂ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement
Advertisement
×