ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਇਓ ਗੈਸ ਫੈਕਟਰੀਆਂ ਖ਼ਿਲਾਫ਼ ਸੰਘਰਸ਼ ਦਾ ਐਲਾਨ

07:09 AM Aug 12, 2024 IST
ਅਖਾੜਾ ਵਿੱਚ ਪੱਕੇ ਮੋਰਚੇ ਨੂੰ ਸੰਬੋਧਨ ਕਰਦੇ ਹੋਏ ਡਾ. ਬਲਵਿੰਦਰ ਸਿੰਘ ਔਲਖ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 11 ਅਗਸਤ
ਅਖਾੜਾ ਬਾਇਓ ਗੈਸ ਫੈਕਟਰੀ ਖ਼ਿਲਾਫ਼ 30 ਅਪਰੈਲ ਤੋਂ ਚੱਲ ਰਿਹਾ ਦਿਨ-ਰਾਤ ਦਾ ਪੱਕਾ ਧਰਨਾ ਅੱਜ 104ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਮੀਂਹ ਦੇ ਬਾਵਜੂਦ ਰੋਸ ਧਰਨੇ ਵਿੱਚ ਪਿੰਡ ਵਾਸੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਅੱਜ ਦੇ ਧਰਨੇ ਵਿੱਚ 1908 ’ਚ ਅੱਜ ਦੇ ਦਿਨ ਆਜ਼ਾਦੀ ਲਹਿਰ ’ਚ ਸ਼ਹੀਦ ਹੋਏ ਅੰਗਰੇਜ਼ ਜੱਜ ਨੂੰ ਮਾਰਨ ਵਾਲੇ ਖੁਦੀ ਰਾਮ ਬੋਸ ਨੂੰ ਸ਼ਰਧਾਂਜਲੀ ਦਿੱਤੀ ਗਈ। ਲੋਕਪੱਖੀ ਵਿਗਿਆਨੀ ਡਾ. ਬਲਵਿੰਦਰ ਸਿੰਘ ਔਲਖ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਅਗਸਤ ਨੂੰ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਦਲੀਲ ਸਹਿਤ ਦੱਸ ਦਿੱਤਾ ਸੀ ਕਿ ਬਿਨਾਂ ਘੋਖ-ਪੜਤਾਲ ਪੇਂਡੂ ਵੱਸੋਂ ਦੇ ਬਿਲਕੁਲ ਨੇੜੇ ਲੱਗ ਰਹੀਆਂ ਇਨ੍ਹਾਂ ਗੈਸ ਫੈਕਟਰੀਆਂ ਦੇ ਦੂੁਸ਼ਿਤ ਪਾਣੀ ਧਰਤੀ ਹੇਠ ਛੱਡਣ ਕਾਰਨ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਦੱਸਿਆ ਕਿ 16 ਅਗਸਤ ਨੂੰ ਪੰਜਾਬ ਸਰਕਾਰ ਨਾਲ ਪੀਏਯੂ ਵਿੱਚ ਦੁਬਾਰਾ ਹੋ ਰਹੀ ਮੀਟਿੰਗ ’ਚ ਇਹ ਫੈਕਟਰੀਆਂ ਪੱਕੇ ਤੌਰ ’ਤੇ ਬੰਦ ਕਰਾਉਣ ਦੀ ਮੰਗ ਕੀਤੀ ਜਾਵੇਗੀ।
ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ ਅਤੇ ਬੀਕੇਯੂ (ਡਕੌਂਦਾ) ਦੇ ਜਗਤਾਰ ਸਿੰਘ ਦੇਹੜਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਵੀ ਇਸ ਕੇਸ ਦੀ ਪੈਰਵਾਈ ਨਹੀਂ ਕੀਤੀ ਜਾ ਰਹੀ ਜੋ ਕਿ ਨਿੰਦਣਯੋਗ ਹੈ।
ਧਰਨੇ ਨੂੰ ਇੰਦਰਜੀਤ ਸਿੰਘ ਧਾਲੀਵਾਲ, ਤਰਸੇਮ ਸਿੰਘ ਬੱਸੂਵਾਲ, ਗੁਰਤੇਜ ਸਿੰਘ ਅਖਾੜਾ, ਹਰਦੇਵ ਸਿੰਘ ਅਖਾੜਾ, ਦਰਸ਼ਨ ਸਿੰਘ, ਬਲਵਿੰਦਰ ਸਿੰਘ ਅਖਾੜਾ, ਨੰਨੂ ਗਿੱਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਮਨ ਰਸੂਲਪੁਰ ਨੇ ਨਾਟਕ ‘ਸੁਲਗਦੀ ਧਰਤੀ’ ਪੇਸ਼ ਕਰਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਸੁਚੇਤ ਕੀਤਾ।

Advertisement

Advertisement