ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੈਟਰਨਰੀ ਇੰਸਪੈਕਟਰਾਂ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ

07:04 AM Jul 03, 2024 IST

ਨਿੱਜੀ ਪੱਤਰ ਪ੍ਰੇਰਕ
ਭਾਈ ਰੂਪਾ, 2 ਜੁਲਾਈ
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ 7 ਜੁਲਾਈ ਨੂੰ ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦੇ ਸੱਦੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਬਠਿੰਡਾ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਪ੍ਰੈਸ ਸਕੱਤਰ ਅਵਤਾਰ ਸਿੰਘ ਪੱਪੂ ਢਪਾਲੀ ਨੇ ਦੱਸਿਆ ਕਿ ਵੈਟਰਨਰੀ ਇੰਸਪੈਕਟਰ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਵਾਰ-ਵਾਰ ਮੰਗ ਪੱਤਰ ਭੇਜਣ ਦੇ ਬਾਵਜੂਦ ਸਰਕਾਰ ਨੇ ਵੈਟਰਨਰੀ ਇੰਸਪੈਕਟਰ ਕੇਡਰ ਨਾਲ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਇਕ ਵਾਰ ਵੀ ਪੈਨਲ ਮੀਟਿੰਗ ਕਰਨੀ ਵਾਜਬ ਨਹੀਂ ਸਮਝੀ। ਸਰਕਾਰ ਦੀ ਇਸ ਮੁਲਾਜਮ ਮਾਰੂ ਨੀਤੀ ਦੇ ਵਿਰੋਧ ਵਿਚ ਪੰਜਾਬ ਦੇ ਵੈਟਰਨਰੀ ਇੰਸਪੈਕਟਰ 7 ਜੁਲਾਈ ਨੂੰ ਜਲੰਧਰ ਵਿਚ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਘੇਰਨਗੇ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਜਲੰਧਰ ਜ਼ਿਮਨੀ ਚੋਣ ’ਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਪਰਦਾ ਫਾਸ਼ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਜਲੰਧਰ ਵਿਚਲੀ ਰਿਹਾਇਸ਼ ਅੱਗੇ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

Advertisement

Advertisement
Advertisement