For the best experience, open
https://m.punjabitribuneonline.com
on your mobile browser.
Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ

07:18 AM Sep 13, 2024 IST
ਕਿਰਤੀ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ
ਜਥੇਬੰਦੀ ਦੀ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਆਗੂ। -ਫੋਟੋ: ਨੌਗਾਵਾਂ
Advertisement

ਪੱਤਰ ਪ੍ਰੇਰਕ
ਧੂਰੀ, 12 ਸਤੰਬਰ
ਕਿਰਤੀ ਕਿਸਾਨ ਯੂਨੀਅਨ ਨੇ ਪੈਟਰੋਲ, ਡੀਜ਼ਲ, ਬਿਜਲੀ ਦਰਾਂ ਅਤੇ ਬੱਸ ਕਿਰਾਏ ਵਿੱਚ ਕੀਤੇ ਵਾਧੇ ਦਾ ਤਿੱਖਾ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਅਤੇ ਫ਼ੈਸਲਾ ਵਾਪਸ ਨਾ ਲੈਣ ’ਤੇ ਸੰਘਰਸ਼ ਦੇ ਰਾਹ ਪੈਣ ਦੀ ਵੀ ਚਿਤਾਵਨੀ ਦਿੱਤੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਜਹਾਂਗੀਰ, ਕੇਕੇਯੂ ਯੂਥ ਵਿੰਗ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਆਗੂ ਦਰਸ਼ਨ ਸਿੰਘ ਕੁੰਨਰ ਨੇ ਦੱਸਿਆ ਕਿ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਪਿਛਲੇ ਸਾਲ ਫਰਵਰੀ ਅਤੇ ਜੂਨ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 90 ਤੇ 92 ਪੈਸੇ ਪ੍ਰਤੀ ਲੀਟਰ ਇਜ਼ਾਫਾ ਕਰਕੇ ਪੰਜਾਬ ਦੇ ਲੋਕਾਂ ’ਤੇ ਕਰੋੜਾਂ ਦਾ ਬੋਝ ਲੱਦਿਆ। ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਤੀਜੀ ਵਾਰ ਵਾਧਾ, ਬਿਜਲੀ ਦੀਆਂ ਦਰਾਂ ਅਤੇ ਬੱਸ ਕਿਰਾਏ ਵਿੱਚ ਵਾਧਾ ਕਰਕੇ ਲੋਕਾਂ ਦੀ ਸੰਘੀ ਘੁੱਟ ਦਿੱਤੀ ਹੈ। ਲੋਕ ਲੁਭਾਊ ਸਬਜ਼ਬਾਗ ਵਿਖਾ ਕੇ ਸੱਤਾ ਵਿੱਚ ‘ਆਪ’ ਸਰਕਾਰ ਨੇ ਹੁਣ ਲੋਕਾਂ ਨੂੰ ਆਪਣੇ ਅਸਲੀ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਜੇਕਰ ਲੋਕ ਵਿਰੋਧੀ ਫ਼ੈਸਲੇ ਰੱਦ ਨਾ ਕੀਤੇ ਤਾਂ ਤਿੱਖੇ ਸੰਘਰਸ਼ ਨੂੰ ਅੰਜ਼ਾਮ ਦਿੱਤਾ ਜਾਵੇਗਾ।

Advertisement

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਦੇਵੀਗੜ੍ਹ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ ਦੀ ਪ੍ਰਧਾਨਗੀ ਹੇਠ ਦੁੱਧਨਸਾਧਾਂ ਵਿੱਚ ਹੋਈ। ਇਸ ਮੌਕੇ ਨੇਕ ਸਿੰਘ ਖੋਖ ਸੀਨੀਅਰ ਮੀਤ ਪ੍ਰਧਾਨ ਪੰਜਾਬ, ਓਂਕਾਰ ਸਿੰਘ ਅਗੌਲ ਜਨਰਲ ਸਕੱਤਰ ਪੰਜਾਬ, ਗੁਲਜ਼ਾਰ ਸਿੰਘ ਖਜ਼ਾਨਚੀ ਪੰਜਾਬ, ਘੁੰਮਣ ਸਿੰਘ ਰਾਜਗੜ੍ਹ ਅਤੇ ਹਰਦੀਪ ਸਿੰਘ ਘਨੁੜਕੀ ਸਕੱਤਰ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ ਨੇ ਦੱਸਿਆ ਕਿ ਦਿੱਲੀ ਮੋਰਚੇ ਵੇਲੇ ਘਨੌਰ ਬਲਾਕ ਦੀ ਐਡਹਾਕ ਕਮੇਟੀ ਬਣਾਈ ਗਈ ਸੀ ਪਰ ਉਹ ਕਮੇਟੀ ਹਮੇਸ਼ਾ ਤੋਂ ਹੀ ਜਥੇਬੰਦੀ ਦੇ ਸੰਵਿਧਾਨ ਤੋਂ ਉਲਟ ਕੰਮ ਕਰ ਰਹੀ ਸੀ। ਇਸ ਸਬੰਧੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਗੁਰਦੀਪ ਸਿੰਘ ਰੁੜਕੀ, ਹਰਵਿੰਦਰ ਸਿੰਘ ਉਸਕੀ ਅਤੇ ਚਰਨਜੀਤ ਸਿੰਘ ਝੁੰਗੀਆਂ ਨੂੰ ਜਥੇਬੰਦੀ ਵਿਰੋਧੀ ਕਾਰਵਾਈਆਂ ਤੇ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਜਾਂਦਾ ਹੈ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਡੀਜ਼ਲ, ਪੈਟਰੋਲ, ਬਿਜਲੀ ਦਰਾਂ, ਬੱਸਾਂ ਦਾ ਕਿਰਾਇਆ ਅਤੇ ਜਮੀਨਾਂ ਦੀ ਕੁਲੈਕਟਰ ਰੇਟ ਵਧਾਉਣ ਦੀ ਨਿਖੇਧੀ ਕੀਤੀ। ਇਸ ਮੌਕੇ ਹਜੂਰਾ ਸਿੰਘ ਘਨੌਰ, ਅਵਤਾਰ ਸਿੰਘ ਪੇਧਨ, ਭੁਪਿੰਦਰ ਸਿੰਘ ਦੁੱਧਨ, ਅਵਤਾਰ ਸਿੰਘ ਕੈਦੂਪੁਰ, ਗੁਰਚਰਨ ਸਿੰਘ, ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ, ਅਨੂਪ ਸਿੰਘ ਅਲੀਪੁਰ, ਹਰਪਾਲ ਸਿੰਘ ਰੱਤਾਖੇੜਾ, ਇਕਬਾਲ ਜਲਾਲਾਬਾਦ ਅਤੇ ਮਲਕੀਤ ਸਿੰਘ ਜੁਲਾਹਖੇੜੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement