ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਵੱਲੋਂ ਸੰਘਰਸ਼ ਦਾ ਐਲਾਨ

07:13 AM Jul 23, 2024 IST

ਨਿੱਜੀ ਪੱਤਰ ਪ੍ਰੇਰਕ
ਧੂਰੀ, 22 ਜੁਲਾਈ
ਪੰਜਾਬ ਸਰਕਾਰ ਦੇ ਰਾਜ ਵਿੱਚ ਈਟੀਟੀ 2364 ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ। ਜ਼ਿਕਰਯੋਗ ਹੈ ਕਿ 2364 ਈਟੀਟੀ ਭਰਤੀ 2020 ਵਿੱਚ ਆਈ ਸੀ ਜਿਸ ਨੂੰ 4 ਸਾਲਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬਹੁਤ ਸਾਰੇ ਸਾਥੀ ਇਸ ਭਰਤੀ ਦੌਰਾਨ ਨੌਕਰੀ ਦੀ ਉਡੀਕ ਕਰਦੇ ਕਰਦੇ ਆਪਣੇ ਘਰਦਿਆਂ ਨੂੰ ਅਲਵਿਦਾ ਆਖ ਗਏ ਹਨ। 19 ਦਸੰਬਰ 2023 ਨੂੰ ਹਾਈ ਕੋਰਟ ਨੇ ਸਰਕਾਰ ਨੂੰ ਅੱਠ ਹਫਤਿਆਂ ਭਰਤੀ ਪੂਰੀ ਕਰਨ ਲਈ ਕਿਹਾ ਸੀ ਪਰ ਇਸ ਦੇ ਬਾਵਜੂਦ ਵੀ ਸਰਕਾਰ ਨੇ ਅੱਜ ਤੱਕ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਹੀਂ ਦਿੱਤਾ। ਇਸ ਮੌਕੇ ਮਨਪ੍ਰੀਤ ਸਿੰਘ ਮਾਨਸਾ, ਗੁਰਸੰਗਤ ਬੁਢਲਾਡਾ, ਅਮ੍ਰਿਤਪਾਲ ਮੀਮਸਾ, ਵਰਿੰਦਰ ਸਰਹਿੰਦ, ਹੀਰਾ ਲਾਧੂਕਾ, ਰਮਨ ਮਾਨਾਂ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਤੇਜ਼ ਸੰਘਰਸ਼ ਉਲੀਕਿਆ ਜਾਵੇਗਾ।

Advertisement

Advertisement
Advertisement