ਮਜ਼ਦੂਰ ਵਿਰੋਧੀ ਦਿਵਸ ਨੂੰ ਸਮਰਥਨ ਦੇਣ ਦਾ ਐਲਾਨ
09:17 AM Sep 23, 2024 IST
Advertisement
ਪੱਤਰ ਪ੍ਰੇਰਕ
ਅੰਮ੍ਰਿਤਸਰ, 22 ਸਤੰਬਰ
ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਫ਼ੈਸਲਾ ਕੀਤਾ ਗਿਆ ਕਿ 23 ਸਤੰਬਰ ਨੂੰ ਦੇਸ਼ ਭਰ ਵਿੱਚ ਟਰੇਡ ਯੂਨੀਅਨ ਵੱਲੋਂ ਮਜ਼ਦੂਰ ਵਿਰੋਧੀ ਕਾਨੂੰਨਾਂ ਖਿਲਾਫ਼ ਮਨਾਏ ਜਾ ਰਹੇ ਕਾਲੇ ਦਿਵਸ ਨੂੰ ਸਮਰਥਨ ਦਿੱਤਾ ਜਾਵੇਗਾ। ਇਸ ਮੌਕੇ ਫ਼ੈਸਲਾ ਲਿਆ ਗਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਕਾਰਪੋਰੇਟ ਵਿਰੋਧੀ ਦਿਵਸ ਵਜੋਂ ਮਨਾਇਆ ਜਾਵੇਗਾ। ਕਿਸਾਨ ਆਗੂ ਰਤਨ ਸਿੰਘ ਰੰਧਾਵਾ ਨੇ ਦੱਸਿਆ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਦਿਵਸ ਵਜੋਂ ਪਿੰਡ ਪੱਧਰ ’ਤੇ ਮਨਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਗੁਰਦੇਵ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਕਾਮਰੇਡ ਫੌਜਾ ਸਿੰਘ ਭੁੱਲਰ ਯਾਦਗਾਰੀ ਟਰੱਸਟ ਅੰਮ੍ਰਿਤਸਰ ਵਿੱਚ ਹੋਈ।
Advertisement
Advertisement
Advertisement