ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਣੀ ਪੈਨਸ਼ਨ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

07:00 AM Aug 29, 2024 IST
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਈਟੀਟੀ ਯੂਨੀਅਨ ਦੇ ਮੈਂਬਰ। -ਫੋਟੋ : ਓਬਰਾਏ

ਖੰਨਾ: ਇਥੋਂ ਦੇ ਭੰਡਾਰੀ ਪਾਰਕ ਵਿਖੇ ਈਟੀਟੀ ਅਧਿਆਪਕ ਯੂਨੀਅਨ ਦੇ ਮੈਬਰਾਂ ਦੀ ਇਕੱਤਰਤਾ ਹਰਬੰਸ ਸਿੰਘ ਪੱਪਾ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਅਧਿਆਪਕਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਯੂਨੀਫਾਈਡ ਪੈਨਸ਼ਨ ਸਕੀਮ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਇਹ ਸਕੀਮ ਐਨਪੀਐਸ ਵਾਂਗ ਮੁਲਾਜ਼ਮਾਂ ’ਤੇ ਮਾਰੂ ਸਾਬਿਤ ਹੋਵੇਗੀ। ਇਸ ਲਈ ਜਦੋਂ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗੁਰਭਗਤ ਸਿੰਘ, ਵਿਕਾਸ ਕਪਿਲਾ, ਸੁਖਵਿੰਦਰ ਸਿੰਘ, ਬਰਿੰਦਰ ਸਿੰਘ, ਗੁਰਦੀਪ ਸਿੰਘ, ਗਗਨਦੀਪ ਤੇਜਪਾਲ, ਰਾਜਿੰਦਰ ਚੌਧਰੀ, ਸੁਰਜੀਤ ਸਿੰਘ ਨਾਗਰਾ, ਚਰਨਜੀਤ ਸਿੰਘ, ਜੈਪਾਲ ਜੱਸਲ, ਰਾਕੇਸ਼ ਚਾਵਲਾ, ਪ੍ਰਦੀਪ ਕੁਮਾਰ, ਜਸਵਿੰਦਰ ਸਿੰਘ, ਅਮਰਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਜਤਿੰਦਰ ਕੁਮਾਰ ਆਦਿ ਹਾਜ਼ਰ ਸਨ। - ਨਿੱਜੀ ਪੱਤਰ ਪ੍ਰੇਰਕ

Advertisement

Advertisement