ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ’ਚ ਨਿਘਾਰ ਚਿੰਤਾ ਦਾ ਵਿਸ਼ਾ: ਕਾਲਕਾ

07:50 AM Jun 20, 2024 IST
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਨਿਘਾਰ ਬਹੁਤ ਚਿੰਤਾ ਦਾ ਵਿਸ਼ਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਪਾਰਟੀ ਦੀ ਸ਼ਾਨ ਦੀ ਬਹਾਲੀ ਵਾਸਤੇ ਫੌਰੀ ਕਦਮ ਚੁੱਕਣੇ ਚਾਹੀਦੇ ਹਨ। ਦੋਵਾਂ ਆਗੂਆਂ ਨੇ ਖਦਸ਼ਾ ਪ੍ਰਗਟਾਇਆ ਕਿ ਪਾਰਟੀ ਦੇ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਅਕਾਲੀ ਦਲ ਦਾ ਕਾਂਗਰਸ ਨਾਲ ਗੱਠਜੋੜ ਕਰਵਾਉਣਾ ਚਾਹੁੰਦੇ ਹਨ।
ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੱਤ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਈਆਂ ਹਨ ਜੋ ਚਿੰਤਾ ਦਾ ਵਿਸ਼ਾ ਹੈ। ਇੰਨੇ ਗੰਭੀਰ ਹਾਲਾਤ ਹੋਣ ਦੇ ਬਾਵਜੂਦ ਪਾਰਟੀ ਦੀ ਲੀਡਰਸ਼ਿਪ ਇਸ ’ਤੇ ਚਿੰਤਨ ਕਰਨ ਲਈ ਤਿਆਰ ਨਹੀਂ ਹੈ।
ਇਸ ਪਾਰਟੀ ਦਾ ਮਜ਼ਬੂਤ ਹੋਣਾ ਸਿਰਫ ਪੰਜਾਬ ਹੀ ਨਹੀਂ ਸਗੋਂ ਦੁਨੀਆਂ ਭਰ ਵਿਚ ਬੈਠੇ ਸਿੱਖਾਂ ਤੇ ਪੰਜਾਬੀਆਂ ਲਈ ਵੀ ਬਹੁਤ ਜ਼ਰੂਰੀ ਹੈ ਪਰ ਬਹੁਤ ਅਫਸੋਸ ਦੀ ਗੱਲ ਹੈ ਕਿ ਮੌਜੂਦਾ ਲੀਡਰਸ਼ਿਪ ਨੂੰ ਇਸ ਵਿਚ ਹੋਏ ਨਿਘਾਰ ਦੀ ਕੋਈ ਚਿੰਤਾ ਨਹੀਂ ਹੈ।
ਉਨ੍ਹਾਂ ਨੇ ਅਕਾਲੀ ਆਗੂਆਂ ਸੁਖਦੇਵ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਮਨਪ੍ਰੀਤ ਸਿੰਘ ਇਆਲੀ ਸਮੇਤ ਹੋਰ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਬਾਦਲ ਪਰਿਵਾਰ ਨੂੰ ਛੱਡ ਕੇ ਬਾਕੀ ਸਾਰੇ ਅਕਾਲੀ ਆਗੂ ਇਸ ਬਾਰੇ ਵਿਚਾਰ-ਚਰਚਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਪੰਥ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ।

Advertisement

Advertisement