For the best experience, open
https://m.punjabitribuneonline.com
on your mobile browser.
Advertisement

ਨਵੀਂ ਪੀੜ੍ਹੀ ’ਚ ਕਿਤਬਾਂ ਪੜ੍ਹਨ ਦੀ ਘੱਟਦੀ ਰੁਚੀ ਚਿੰਤਾ ਦਾ ਵਿਸ਼ਾ: ਬੈਨੀਪਾਲ

10:03 AM Mar 16, 2024 IST
ਨਵੀਂ ਪੀੜ੍ਹੀ ’ਚ ਕਿਤਬਾਂ ਪੜ੍ਹਨ ਦੀ ਘੱਟਦੀ ਰੁਚੀ ਚਿੰਤਾ ਦਾ ਵਿਸ਼ਾ  ਬੈਨੀਪਾਲ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਦੇਵਿੰਦਰ ਸਿੰਘ ਜੱਗੀ
ਪਾਇਲ, 15 ਮਾਰਚ
ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਵੱਲੋਂ ਨਾਨਕਸ਼ਾਹੀ ਸੰਮਤ 556ਵੇਂ ਨਵੇ ਵਰ੍ਹੇ ਦੇ ਪਹਿਲੇ ਦਿਨ ਸਕੂਲ ਵਿਦਿਆਰਥੀਆਂ ਨੂੰ ਧਰਮ, ਵਿਰਸਾ ਅਤੇ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ, ਜਿਸ ਵਿੱਚ ਸਕੂਲ ਵਿਦਿਆਰਥੀਆਂ, ਅਧਿਆਪਕਾਂ ਅਤੇ ਅਹਿਮ ਸ਼ਖ਼ਸੀਅਤਾਂ ਦੇ ਸਨਮੁੱਖ ਹੁੰਦਿਆਂ ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਨਵੀਂ ਪੀੜ੍ਹੀ ’ਚ ਧਰਮ, ਵਿਰਸੇ ਦੇ ਮੂਲ ਗ੍ਰੰਥਾਂ ਅਤੇ ਧਾਰਮਿਕ ਪੁਸਤਕਾਂ ਪੜ੍ਹਨ ਦੀ ਘੱਟਦੀ ਰੁਚੀ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇ ਬਦਲ ’ਚ ਸ਼ੋਸ਼ਲ ਮੀਡੀਆ ਵੱਲ ਵੱਧਦਾ ਰੁਝਾਨ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਭਾਈ ਬੈਨੀਪਾਲ ਨੇ ਵੱਖ-ਵੱਖ ਹਵਾਲਿਆਂ ਨਾਲ ਕਿਹਾ ਕਿ ਅੱਜ ਹਾਲਾਤ ਇਹੋ ਜਿਹੇ ਬਣ ਗਏ ਨੇ ਕਿ ਇੰਟਰਨੈੱਟ ’ਤੇ ਜ਼ਿਆਦਾ ਸਮਾਂ ਕੰਮ ਕਰਨ ਵਾਲੇ ਆਪਣੇ ਧਰਮ, ਵਿਰਸੇ ਅਤੇ ਵਿਰਾਸਤ ਨਾਲ ਸਬੰਧਿਤ ਪ੍ਰਸ਼ਨਾਂ ਦੇ ਉੱਤਰ ਵੀ ਇਲੈਕਟ੍ਰਾਨਿਕ ਮੀਡੀਆ ਰਾਹੀਂ ਲੱਭਣ ਲਈ ਯਤਨਸ਼ੀਲ ਰਹਿੰਦੇ ਹਨ। ਸਭ ਨੂੰ ਸਮਝਣਾ ਚਾਹੀਦਾ ਹੈ ਕਿ ਧਰਮ ਵਿਰਸੇ ਤੇ ਵਿਰਾਸਤ ਸਬੰਧੀ ਗਲਤ ਜਾਣਕਾਰੀ ਲੋਕ ਮਨਾਂ ’ਚ ਪੱਕੀ ਹੋ ਜਾਂਦੀ ਹੈ।

Advertisement

Advertisement
Author Image

joginder kumar

View all posts

Advertisement
Advertisement
×