ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਟਸ਼ਮੀਰ ’ਚ ਨਵਜੋਤ ਸਿੱਧੂ ਦੀ ਰੈਲੀ ਲਈ ਸਜਿਆ ਪੰਡਾਲ

08:45 AM Jan 07, 2024 IST
ਪਿੰਡ ਕੋਟਸ਼ਮੀਰ ਵਿੱਚ ਨਵਜੋਤ ਸਿੰਘ ਸਿੱਧੂ ਦੀ ਰੈਲੀ ਲਈ ਸਜਿਆ ਪੰਡਾਲ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ
ਬਠਿੰਡਾ, 6 ਜਨਵਰੀ
ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਦਰਮਿਆਨ ਭਲਕੇ 7 ਜਨਵਰੀ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਵਿਚ ਹੋਣ ਵਾਲੀ ਨਵਜੋਤ ਸਿੰਘ ਸਿੱਧੂ ਦੀ ਰੈਲੀ ਲਈ ਪੰਡਾਲ ਸਜ ਗਿਆ ਹੈ। ਕਾਂਗਰਸ ਪਾਰਟੀ ਦੇ ਕੁਝ ਮੁਕਾਮੀ ਆਗੂ ਇਸ ਰੈਲੀ ਦੇ ਪੱਖ ਵਿੱਚ ਅਤੇ ਕੁਝ ਵਿਰੋਧ ਵਿਚ ਡਟ ਗਏ ਹਨ। ਇਸ ਰੈਲੀ ਨੂੰ ਰੋਕਣ ਲਈ ਕਈ ਦਿਨਾਂ ਤੋਂ ਕਸ਼ਮਕਸ਼ ਚੱਲ ਰਹੀ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਦਿਹਾਤੀ) ਦੀ ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ ਵਿਰਕ ਦੀ ਅਗਵਾਈ ’ਚ ਕਾਂਗਰਸੀਆਂ ਨੇ ਅੱਜ ਇਥੇ ਕਾਂਗਰਸ ਭਵਨ ਵਿੱਚ ਪ੍ਰੈਸ ਕਾਨਫਰੰਸ ਕੀਤੀ। ਬੀਬੀ ਵਿਰਕ ਅਤੇ ਜ਼ਿਲ੍ਹਾ ਜਨਰਲ ਸਕੱਤਰ ਤੇ ਮੈਂਬਰ ਬਲਾਕ ਸਮਿਤੀ ਬਲਦੇਵ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦਿੱਤੀ ਕਿ ਉਹ ਕਾਂਗਰਸ ਦੇ ਸੀਨੀਅਰ ਲੀਡਰ ਹਨ ਅਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਅਜਿਹੀਆਂ ‘ਪਾਰਟੀ ਵਿਰੋਧੀ’ ਕਾਰਵਾਈਆਂ ਨਹੀਂ ਕਰਨੀਆਂ ਚਾਹੀਦੀਆਂ। ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸਬਾਜ਼ ਸਿੰਘ ਜਟਾਣਾ ਨੇ ਆਖਿਆ ਕਿ ਇਹ ਕਾਂਗਰਸ ਪਾਰਟੀ ਦੀ ਰੈਲੀ ਨਹੀਂ ਹੈ। ਦੂਜੇ ਪਾਸੇ ਇਸ ਰੈਲੀ ਦਾ ਪ੍ਰਬੰਧ ਹਰਵਿੰਦਰ ਸਿੰਘ ਲਾਡੀ ਦੇ ਹੱਥ ਵਿਚ ਹੈ ਜੋ ਫਿਲਹਾਲ ਪਾਰਟੀ ਵਿਚੋਂ ਕੱਢੇ ਹੋਏ ਹਨ। ਅਜਿਹੇ ਵਿਚ ਬਠਿੰਡਾ ਜ਼ਿਲ੍ਹੇ ਵਿਚ ਕਾਂਗਰਸ ਦਾ ਕਾਟੋ-ਕਲੇਸ਼ ਹੋਰ ਵੱਧ ਸਕਦਾ ਹੈ। ਅੱਜ ਰੈਲੀ ਦਾ ਵਿਰੋਧ ਕਾਰਨ ਵਾਲੇ ਕੁਝ ਆਗੂਆਂ ਨੇ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਹਾਈਕਮਾਨ ਦੇ ਅਨੁਸਾਰ ਚੱਲਣ ਕਿਉਂਕਿ ਅਜਿਹਾ ਨਾ ਕਰਨ ਦਾ ਸੂਰਤ ਵਿਚ ਕਾਂਗਰਸ ਨੂੰ ਨੁਕਸਾਨ ਹੋ ਸਕਦਾ ਹੈ। ਦੂਜੇ ਪਾਸੇ ਸ੍ਰੀ ਸਿੱਧੂ ਧੜੇ ਨੇ ਪਿੰਡ ਕੋਟਸ਼ਮੀਰ ਦੇ ਸਟੇਡੀਅਮ ਵਿਚ ਸਟੇਜ ਤੇ ਪੰਡਾਲ ਸਜਾ ਕੇ ਰੈਲੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਿੱਧੂ ਧੜਾ ਇਸ ਰੈਲੀ ਵਿਚ ਵੱਧ ਤੋਂ ਵੱਧ ਇਕੱਠ ਕਰਕੇ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਣ ਦੀ ਕੋਿਸ਼ਸ਼ ਕਰੇਗਾ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਕੁਰਸੀਆਂ ਲਾਈਆਂ ਗਈਆਂ ਹਨ।

Advertisement

Advertisement
Advertisement