ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੀਪ ਦੇਵਿੰਦਰ ਪੰਜਾਬ ਸਾਹਿਤ ਅਕਾਦਮੀ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

08:49 AM Oct 14, 2024 IST

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 13 ਅਕਤੂਬਰ
ਕਹਾਣੀਕਾਰ ਦੀਪ ਦੇਵਿੰਦਰ ਸਿੰਘ, ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਨਿਰੰਤਰ ਕਾਰਜਸ਼ੀਲ ਅਦਾਰੇ ‘ਪੰਜਾਬ ਕਲਾ ਪਰਿਸ਼ਦ’ ਅਧੀਨ ਆਉਂਦੇ ‘ਪੰਜਾਬ ਸਾਹਿਤ ਅਕਾਦਮੀ’ ਚੰਡੀਗੜ੍ਹ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਕਲਾ ਪ੍ਰੀਸ਼ਦ ਦੇ ਪ੍ਰਧਾਨ ਸਵਰਨਜੀਤ ਸਵੀ, ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਡਾ. ਆਤਮ ਰੰਧਾਵਾ ਅਤੇ ਡਾ. ਰਵੇਲ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਇਸ ਬਹੁ-ਵੱਕਾਰੀ ਅਹੁਦੇ ਲਈ ਕਲਾ ਪਰਿਸ਼ਦ ਦੇ ਪ੍ਰਧਾਨ ਸਵਰਨਜੀਤ ਸਵੀ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਡਾ. ਆਤਮ ਰੰਧਾਵਾ ਦਾ ਧੰਨਵਾਦ ਕਰਦਿਆਂ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਪੰਜਾਬ ਅਤੇ ਪੰਜਾਬ ਤੋਂ ਬਾਹਰ ਪੰਜਾਬੀ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਹੋਣ ਵਾਲੇ ਸੈਮੀਨਾਰਾਂ, ਵਰਕਸ਼ਾਪਾਂ ਅਤੇ ਸਭਿਆਚਾਰਕ ਸਮਾਗਮਾਂ ਵਿੱਚ ਅਕਾਦਮੀ ਦੇ ਅਹੁਦੇਦਾਰ ਜਿਹੜੀ ਵੀ ਜ਼ਿੰਮੇਵਾਰੀ ਸੌਂਪਣਗੇ, ਉਹ ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਪ੍ਰਿੰਸੀਪਲ ਡਾ. ਮਹਿਲ ਸਿੰਘ, ਮੱਖਣ ਕੁਹਾੜ, ਡਾ. ਪਰਮਿੰਦਰ, ਡਾ. ਹੀਰਾ ਸਿੰਘ ਆਦਿ ਨੇ ਦੀਪ ਦੇਵਿੰਦਰ ਸਿੰਘ ਨੂੰ ਵਧਾਈ ਦਿੱਤੀ।

Advertisement

Advertisement