ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੱਕ ਰੋਜ਼ਾ ਦਰਜਾਬੰਦੀ ਵਿੱਚ ਦੀਪਤੀ ਦੂਜੇ ਸਥਾਨ ’ਤੇ

07:11 AM Oct 30, 2024 IST

ਦੁਬਈ:

Advertisement

ਭਾਰਤੀ ਆਫ ਸਪਿੰਨਰ ਦੀਪਤੀ ਸ਼ਰਮਾ ਹਾਲ ਹੀ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਆਈਸੀਸੀ ਮਹਿਲਾ ਇੱਕ ਰੋਜ਼ਾ ਗੇਂਦਬਾਜ਼ਾਂ ਦੀ ਦਰਜਾਬੰਦੀ ਵਿੱਚ ਕਰੀਅਰ ਦੇ ਸਰਬੋਤਮ ਦੂਜੇ ਸਥਾਨ ’ਤੇ ਪਹੁੰਚ ਗਈ ਹੈ। ਦੀਪਤੀ ਨੇ ਯੂਏਈ ਵਿੱਚ ਹੋਏ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਨਿਊਜ਼ੀਲੈਂਡ ਖ਼ਿਲਾਫ਼ ਦੋ ਮੈਚਾਂ ਵਿੱਚ ਤਿੰਨ ਵਿਕਟਾਂ ਲਈਆਂ ਅਤੇ ਦੌੜਾਂ ਵੀ ਬਹੁਤ ਘੱਟ ਦਿੱਤੀਆਂ। ਗੇਂਦਬਾਜ਼ਾਂ ਦੀ ਦਰਜਾਬੰਦੀ ਵਿੱਚ ਇੰਗਲੈਂਡ ਦੀ ਸੋਫੀ ਏਕਲੇਸਟੋਨ ਸਿਖਰ ’ਤੇ ਹੈ। ਬੱਲੇਬਾਜ਼ਾਂ ਦੀ ਦਰਜਾਬੰਦੀ ਵਿੱਚ ਭਾਰਤ ਦੀ ਜੇਮਿਮਾ ਰੌਡਰਿਗਜ਼ ਤਿੰਨ ਸਥਾਨ ਉੱਪਰ 30ਵੇਂ ਸਥਾਨ ’ਤੇ ਜਦਕਿ ਦੀਪਤੀ ਇਕ ਸਥਾਨ ਦੇ ਫਾਇਦੇ ਨਾਲ ਤੀਜੇ ਸਥਾਨ ’ਤੇ ਪਹੁੰਚ ਗਈ ਹੈ। -ਪੀਟੀਆਈ

Advertisement
Advertisement