ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਣਹਾਨੀ ਮਾਮਲਾ: ਅਦਾਲਤ ਮੇਧਾ ਪਾਟਕਰ ਨੂੰ ਪਹਿਲੀ ਨੂੰ ਸੁਣਾਵੇਗੀ ਸਜ਼ਾ

08:09 AM Jun 08, 2024 IST

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਕਾਰਕੁਨ ਮੇਧਾ ਪਾਟਕਰ ਖ਼ਿਲਾਫ਼ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਤਰਫ਼ੋਂ ਦਰਜ ਕਰਵਾਏ ਗਏ ਮਾਣਹਾਨੀ ਮਾਮਲੇ ਵਿੱਚ ਇੱਕ ਜੁਲਾਈ ਨੂੰ ਫ਼ੈਸਲਾ ਸੁਣਾਵੇਗੀ। ਮੈਟਰੋਪੌਲਿਟਨ ਮੈਜਿਸਟ੍ਰੇਟ ਰਾਘਵ ਸ਼ਰਮਾ ਨੇ ਕਿਹਾ ਕਿ ਦਿੱਲੀ ਲੀਗਲ ਸਰਵਿਸਿਜ਼ ਅਥਾਰਿਟੀ (ਡੀਐੱਲਐੱਸਏ) ਨੇ ਪੀੜਤ ਪ੍ਰਭਾਵ ਰਿਪੋਰਟ (ਵੀਆਈਆਰ) ਪੇਸ਼ ਕੀਤੀ ਹੈ। ਇਸ ਮਗਰੋਂ ਉਨ੍ਹਾਂ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਹ ਰਿਪੋਰਟ ਮੁਲਜ਼ਮ ਨੂੰ ਦੋਸ਼ੀ ਠਹਿਰਾਏ ਜਾਣ ਮਗਰੋਂ ਪੀੜਤ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਤਿਆਰ ਕੀਤੀ ਜਾਂਦੀ ਹੈ। ਇਸ ਅਪਰਾਧ ਲਈ ਵੱਧ ਤੋਂ ਵੱਧ ਦੋ ਸਾਲ ਤੱਕ ਦੀ ਸਧਾਰਨ ਕੈਦ ਜਾਂ ਜੁਰਮਾਨਾ ਜਾਂ ਦੋਵਾਂ ਸਜ਼ਾਵਾਂ ਦੀ ਵਿਵਸਥਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ 24 ਮਈ ਨੂੰ ਸ਼ਿਕਾਇਤ ਦਰਜ ਹੋਣ ਦੇ ਕਰੀਬ 23 ਸਾਲ ਮਗਰੋਂ ‘ਨਰਮਦਾ ਬਚਾਓ ਅੰਦੋਲਨ’ (ਐੱਨਬੀਏ) ਦੀ ਨੇਤਾ ਅਤੇ ਸਮਾਜਿਕ ਕਾਰਕੁਨ ਮੇਧਾ ਪਾਟਕਰ ਨੂੰ ਉਸ ਖ਼ਿਲਾਫ਼ ਸਕਸੈਨਾ ਤਰਫ਼ੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। -ਪੀਟੀਆਈ

Advertisement

Advertisement