ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਕੇਸ ਦੀ ਸੁਣਵਾਈ ਹੁਣ 19 ਮਾਰਚ ਨੂੰ
10:51 PM Feb 19, 2024 IST
ਨਿੱਜੀ ਪੱਤਰ ਪ੍ਰੇਰਕ
Advertisement
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ
ਇੱਥੋਂ ਦੇ ਸਿਵਲ ਜੱਜ ਰਾਜਪਾਲ ਰਾਵਲ ਦੀ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਇੱਕ ਕਰੋੜ ਰੁਪਏ ਦੇ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 19 ਮਾਰਚ ਨੂੰ ਪਾ ਦਿੱਤੀ ਹੈ| ਸ੍ਰੀ ਬਾਦਲ ਨੇ 11 ਜਨਵਰੀ ਨੂੰ ਮੁੱਖ ਮੰਤਰੀ ’ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ ਜਿਸ ’ਤੇ ਅਦਾਲਤ ਨੇ 19 ਫਰਵਰੀ ਲਈ ਸੰਮਨ ਜਾਰੀ ਕੀਤੇ ਸਨ। ਮਗਰੋਂ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਹਰ ਪੇਸ਼ੀ ’ਤੇ ਅਦਾਲਤ ਵਿੱਚ ਆਇਆ ਕਰਨਗੇ ਪਰ ਉਹ ਅੱਜ ਪੇਸ਼ੀ ’ਤੇ ਹਾਜ਼ਰ ਨਹੀਂ ਹੋਏ। ਇਸ ਦਾ ਕਾਰਨ ਚੰਡੀਗੜ੍ਹ ’ਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਦੀ ਬੈਠਕ ਵਿੱਚ ਦੇਰ ਰਾਤ ਤੱਕ ਰੁੱਝੇ ਰਹਿਣਾ ਦੱਸਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਸਨ ਜਿਨ੍ਹਾਂ ਨੂੰ ਸ੍ਰੀ ਬਾਦਲ ਨੇ ਝੂਠੇ ਕਰਾਰ ਦਿੰਦਿਆਂ ਪਹਿਲਾਂ ਨੋਟਿਸ ਦਿੱਤਾ ਮਗਰੋਂ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ।
Advertisement
Advertisement