ਮਾਣਹਾਨੀ ਮਾਮਲਾ: ਰਾਹੁਲ ਗਾਂਧੀ ਖ਼ਿਲਾਫ਼ ਸੁਣਵਾਈ ਟਲੀ
07:15 AM Nov 24, 2024 IST
ਸੁਲਤਾਨਪੁਰ, 23 ਨਵੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ ’ਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿੱਚ ਸੰਸਦ ਮੈਂਬਰਾਂ/ਵਿਧਾਇਕਾਂ ਦੀ ਵਿਸ਼ੇਸ਼ ਅਦਾਲਤ ਵਿੱਚ ਅੱਜ ਹੋਣ ਵਾਲੀ ਸੁਣਵਾਈ ਟਲ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੀਵਾਨੀ ਅਦਾਲਤ ਵਿੱਚ ਕਾਨੂੰਨੀ ਵਰਕਸ਼ਾਪ ਹੋਣ ਕਾਰਨ ਸੁਣਵਾਈ ਟਲ ਗਈ ਅਤੇ ਹੁਣ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ। ਜ਼ਿਲ੍ਹੇ ਦੇ ਹਨੂਮਾਨਗੰਜ ਇਲਾਕੇ ਦੇ ਵਸਨੀਕ ਭਾਜਪਾ ਆਗੂ ਵਿਜੈ ਮਿਸ਼ਰਾ ਨੇ ਸਾਲ 2018 ਵਿੱਚ ਰਾਹੁਲ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਕਰਨਾਟਕ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ ਭਾਜਪਾ ਆਗੂ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ ਜਿਸ ਕਾਰਨ ਉਸ ਨੂੰ ਠੇਸ ਪਹੁੰਚੀ ਸੀ। ਲਗਪਗ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਇਹ ਮਾਮਲਾ ਲਟਕ ਰਿਹਾ ਹੈ। -ਪੀਟੀਆਈ
Advertisement
Advertisement