For the best experience, open
https://m.punjabitribuneonline.com
on your mobile browser.
Advertisement

ਮਾਣਹਾਨੀ ਮਾਮਲਾ: ਰਾਹੁਲ ਗਾਂਧੀ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ

02:28 PM Jul 02, 2024 IST
ਮਾਣਹਾਨੀ ਮਾਮਲਾ  ਰਾਹੁਲ ਗਾਂਧੀ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ
Advertisement

ਸੁਲਤਾਨਪੁਰ, 2 ਜੁਲਾਈ

Advertisement

ਸਾਂਸਦ ਅਤੇ ਵਿਧਾਇਕਾਂ ਦੀ ਵਿਸ਼ੇਸ਼ ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖ਼ਿਲਾਫ਼ ਟਿੱਪਣੀ ਕਰਨ ਦੇ ਮਾਮਲੇ ਵਿਚ ਰਾਹੁਲ ਗਾਂਧੀ ਨੂੰ 26 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ 2 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦੱਸਿਆ ਕਿ ਲੋਕ ਸਭਾ ਸੈਸ਼ਨ ਹੋਣ ਕਾਰਨ ਰਾਹੁਲ ਗਾਂਧੀ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ, ਜਿਸ ਕਾਰਨ ਸੁਣਵਾਈ ਲਈ ਅਗਲੀ ਤਾਰੀਖ਼ ਮੰਗੀ ਗਈ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਦੇ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਲਈ 2018 ਵਿੱਚ ਭਾਜਪਾ ਆਗੂ ਵਿਜੇ ਮਿਸ਼ਰਾ ਵੱਲੋਂ ਰਾਹੁਲ ਗਾਂਧੀ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ।-ਪੀਟੀਆਈ

Advertisement

Advertisement
Author Image

Puneet Sharma

View all posts

Advertisement