ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਣਹਾਨੀ ਮਾਮਲਾ: ਸੰਜੈ ਸਿੰਘ ਅਦਾਲਤ ਵਿੱਚ ਪੇਸ਼

08:14 AM Jul 07, 2024 IST
ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਜਾਂਦੇ ਹੋਏ ‘ਆਪ’ ਆਗੂ ਸੰਜੈ ਸਿੰਘ। -ਫੋਟੋ: ਵਿਸ਼ਾਲ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ‘ਆਪ’ ਆਗੂ ਸੰਜੈ ਸਿੰਘ ਅੱਜ ਅਦਾਲਤ ਵਿੱਚ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਨੇ ਬਿਕਰਮ ਮਜੀਠੀਆ ਨੂੰ ਨਸੀਹਤ ਦਿੱਤੀ ਕਿ ਉਹ ਮੁੱਖ ਮੰਤਰੀ ਬਦਲਣ ਦੇ ਦਾਅਵੇ ਕਰਨ ਦੀ ਥਾਂ ਆਪਣੀ ਪਾਰਟੀ ਨੂੰ ਲੱਗ ਰਹੇ ਖੋਰੇ ਵੱਲ ਧਿਆਨ ਦੇਣ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਮਾਮਲੇ ਦੀ ਅਗਲੀ ਸੁਣਵਾਈ
18 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਜਨਵਰੀ 2016 ਵਿੱਚ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਸੰਜੈ ਸਿੰਘ ਅਤੇ ਹੋਰਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਕੇਸ ਵਿੱਚ ਕੇਜਰੀਵਾਲ ਵੱਲੋਂ 2018 ਵਿੱਚ ਮਜੀਠੀਆ ਤੋਂ ਮੁਆਫ਼ੀ ਮੰਗ ਲਈ ਗਈ ਸੀ, ਜਦੋਂਕਿ ਸੰਜੈ ਸਿੰਘ ਖ਼ਿਲਾਫ਼ ਕੇਸ ਦੀ ਕਾਰਵਾਈ ਦਾ ਸਿਲਸਿਲਾ ਜਾਰੀ ਹੈ।
ਅੱਜ ਇੱਥੇ ਪੇਸ਼ੀ ਲਈ ਆਏ ਸੰਜੈ ਸਿੰਘ ਨੇ ਆਖਿਆ ਕਿ ਇਹ ਕੇਸ ਫੈਸਲੇ ਦੇ ਨੇੜੇ ਹੈ। ਉਨ੍ਹਾਂ ਆਖਿਆ ਕਿ ਮਜੀਠੀਆ ਖ਼ਿਲਾਫ਼ ਜੋ ਵੀ ਦੋਸ਼ ਲਾਏ ਸਨ, ਉਹ ਸਹੀ ਹਨ ਅਤੇ ਅਦਾਲਤ ਇਸ ਦਾ ਫ਼ੈਸਲਾ ਕਰੇਗੀ।
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਬਾਰੇ ਗੱਲ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਇੱਥੋਂ ਵੱਡੇ ਫਰਕ ਨਾਲ ਚੋਣ ਜਿੱਤੇਗੀ। ਅਕਾਲੀ ਆਗੂ ਵੱਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਨੂੰ ਬਦਲਣ ਸਬੰਧੀ ਕੀਤੀ ਟਿੱਪਣੀ ਬਾਰੇ ‘ਆਪ’ ਆਗੂ ਨੇ ਕਿਹਾ ਕਿ ਸ੍ਰੀ ਮਜੀਠੀਆ ਨੂੰ ਆਪਣੀ ਪਾਰਟੀ ਵੱਲ ਧਿਆਨ ਦੇਣਾ ਚਾਹੀਦਾ ਹੈ, ਜਿਸ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ ਅਤੇ ਅਕਾਲੀ ਆਗੂ ਪਾਰਟੀ ਛੱਡ ਕੇ ਹੋਰਨਾਂ ਪਾਰਟੀਆਂ ਵਿੱਚ ਜਾ ਰਹੇ ਹਨ।
ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਇਸ ਸਰਕਾਰ ਵਿੱਚ ਨਸ਼ਿਆਂ ਦੇ ਕਾਰੋਬਾਰ ’ਤੇ ਰੋਕ ਲੱਗੀ ਹੈ। ‘ਆਪ’ ਸਰਕਾਰ ਨੇ ਵੱਡੀ ਮਾਤਰਾ ’ਚ ਨਸ਼ੇ ਬਰਾਮਦ ਕੀਤੇ ਹਨ ਅਤੇ ਵੱਡੀ ਗਿਣਤੀ ਵਿੱਚ ਤਸਕਰ ਕਾਬੂ ਕੀਤੇ ਹਨ। ਸਰਕਾਰ ਲਗਾਤਾਰ ਨਸ਼ਿਆਂ ’ਤੇ ਕਾਬੂ ਪਾਉਣ ਲਈ ਕੰਮ ਕਰ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਵਿੱਚ ਯੋਗ ਆਸਣ ਕਰਨ ਵਾਲੀ ਘਟਨਾ ਨੂੰ ਲੈ ਕੇ ਪੈਦਾ ਹੋਏ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਧਾਰਮਿਕ ਸਥਾਨ ਦੇ ਨਿਯਮਾਂ ਅਤੇ ਮਰਿਆਦਾ ਦਾ ਸਤਿਕਾਰ ਕਰਨਾ ਚਾਹੀਦਾ ਹੈ।

Advertisement

Advertisement