ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਹਰਾਓ, ਭਾਜਪਾ ਭਜਾਓ: ਕਿਸਾਨਾਂ ਵੱਲੋਂ ਕੁੰਨਰਾਂ ਤੇ ਦੁੱਗਾਂ ਵਿੱਚ ਰੈਲੀਆਂ

07:31 AM May 10, 2024 IST
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿੰਡ ਕੁੰਨਰਾਂ ਅਤੇ ਦੁੱਗਾਂ ਵਿੱਚ ਰੈਲੀਆਂ ਕੀਤੇ ਜਾਣ ਦੀ ਝਲਕ।

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 9 ਮਈ
ਕਿਰਤੀ ਕਿਸਾਨ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਨੇੜਲੇ ਪਿੰਡ ਕੁੰਨਰਾਂ ਅਤੇ ਦੁੱਗਾਂ ਵਿੱਚ ਭਾਜਪਾ ਹਰਾਓ, ਭਾਜਪਾ ਭਜਾਓ ਦੇ ਨਾਅਰੇ ਹੇਠ ਰੈਲੀਆਂ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਅਤੇ ਪਿੰਡਾਂ ਵਿੱਚ ਆਉਣ ਵਾਲੇ ਭਾਜਪਾ ਲੀਡਰਾਂ ਨੂੰ ਭਜਾਉਣ ਦਾ ਸੱਦਾ ਦਿੱਤਾ ਗਿਆ। ਬਾਕੀ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਕਰਨ ਅਤੇ ਅਖੌਤੀ ਲੋਕਤੰਤਰੀ ਪ੍ਰਣਾਲੀ ਨੂੰ ਬੇਪਰਦ ਕਰਨ ਦਾ ਨਾਅਰਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਜਦੋਂ ਤੋਂ ਦੇਸ਼ ਵਿੱਚ ਭਾਜਪਾ ਸਰਕਾਰ ਆਈ ਹੈ ਉਦੋਂ ਤੋਂ ਮਹਿੰਗਾਈ ਤੇ ਬੇਰੁਜ਼ਗਾਰੀ ਵਧੀ ਹੈ ਅਤੇ ਨਾਲ ਦੀ ਨਾਲ ਦੇਸ਼ ਵਿੱਚ ਫਾਸ਼ੀਵਾਦੀ ਰੁਝਾਨ ਤੇਜ਼ ਹੋਇਆ ਹੈ। ਘੱਟ ਗਿਣਤੀ ਕੌਮਾਂ, ਘੱਟ ਗਿਣਤੀ ਧਰਮਾਂ ਦੇ ਖ਼ਿਲਾਫ਼ ਜ਼ੁਲਮਾਂ ਅਤੇ ਔਰਤਾਂ ਦੇ ਖ਼ਿਲਾਫ਼ ਹਿੰਸਾ ਵਿੱਚ ਵੀ ਵਾਧਾ ਹੋਇਆ ਹੈ। ਜੇਕਰ ਭਾਜਪਾ ਦੁਬਾਰਾ ਸੱਤਾ ਵਿੱਚ ਆਉਂਦੀ ਹੈ ਤਾਂ ਜਿੱਥੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਇੱਥੋਂ ਦੇ ਜਲ, ਜੰਗਲ, ਜਮੀਨ ਕੌਡੀਆਂ ਦੇ ਭਾਅ ਕੀਤੇ ਜਾਣਗੇ, ਦੇਸ਼ ਦੇ ਰਹਿੰਦੇ ਜਨਤਕ ਅਦਾਰਿਆਂ ਨੂੰ ਇਨ੍ਹਾਂ ਨੂੰ ਵੇਚਿਆ ਜਾਵੇਗਾ। ਇਸ ਕਰਕੇ ਮੌਜੂਦਾ ਸਮੇਂ ਭਾਜਪਾ ਨੂੰ ਹਰਾਉਣਾ ਬਹੁਤ ਹੀ ਜਰੂਰੀ ਹੈ। ਆਗੂਆਂ ਨੇ ਸੱਦਾ ਦਿੱਤਾ ਕਿ ਪਿੰਡਾਂ ਵਿੱਚ ਆਉਂਣ ਵਾਲੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਵੇ ਅਤੇ ਉਹਨਾਂ ਨੂੰ ਪਿੰਡਾਂ ਵਿੱਚ ਨਾ ਵੜਨ ਦਿੱਤਾ ਜਾਵੇ। ਦੂਸਰੀਆਂ ਸੱਤਾਧਾਰੀ ਪਾਰਟੀਆਂ ਨੂੰ ਵੀ ਉਨ੍ਹਾਂ ਦੀ ਮਾੜੀ ਕਾਰਗੁਜ਼ਾਰੀ ਬਦਲੇ ਸਵਾਲ ਕੀਤੇ ਜਾਣ। ਇਸ ਮੌਕੇ ਕਿਸਾਨ ਆਗੂ ਦਰਸ਼ਨ ਸਿੰਘ, ਬਲਵੀਰ ਸਿੰਘ ਕੁੰਨਰਾਂ, ਬਲਜੀਤ ਸਿੰਘ, ਭਜਨ ਸਿੰਘ ਦੁੱਗਾਂ, ਸਿੰਦਰ ਸਿੰਘ ਕੁੰਨਰਾਂ ਵੀ ਹਾਜ਼ਰ ਸਨ।

Advertisement

Advertisement