For the best experience, open
https://m.punjabitribuneonline.com
on your mobile browser.
Advertisement

ਜਮਹੂਰੀਅਤ ਦੀ ਰਾਖੀ ਲਈ ਭਾਜਪਾ ਦੀ ਹਾਰ ਜ਼ਰੂਰੀ: ਸੇਖੋਂ

08:40 AM Apr 05, 2024 IST
ਜਮਹੂਰੀਅਤ ਦੀ ਰਾਖੀ ਲਈ ਭਾਜਪਾ ਦੀ ਹਾਰ ਜ਼ਰੂਰੀ  ਸੇਖੋਂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਮੁਕੇਰੀਆਂ, 4 ਅਪਰੈਲ
ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਭਾਜਪਾ ਤੇ ਇਸ ਦੇ ਭਾਈਵਾਲਾਂ ਨੂੰ ਹਰਾ ਕੇ ਹੀ ਦੇਸ਼ ਵਿੱਚ ਧਰਮ ਨਿਰਪੱਖਤਾ, ਜਮਹੂਰੀਅਤ ਬਹਾਲ ਕੀਤੀ ਜਾ ਸਕਦੀ ਹੈ। ਉਹ ਅੱਜ ਇੱਥੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਪਾਰਟੀ ਕਾਰਕੁਨਾਂ ਨਾਲ ਮੀਟਿੰਗ ਕਰਨ ਆਏ ਸਨ। ਇਸ ਦੌਰਾਨ ਕਾਮਰੇਡ ਸੇਖੋਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਦੇਸ਼ ਅੰਦਰ ਤਾਨਾਸ਼ਾਹੀ ਅਤੇ ਫਾਸ਼ੀਵਾਦੀ ਵਿਚਾਰਧਾਰਾ ਲਾਗੂ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਪਾਰਟੀ ਕਾਰਕੁਨਾਂ ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਦੇ ਜਮਹੂਰੀ ਢਾਂਚੇ ਦੀ ਰਾਖੀ ਲਈ ਸੀਪੀਆਈ ਦੇ ਉਮੀਦਵਾਰਾਂ ਦੇ ਪੱਖ ਵਿੱਚ ਭੁਗਤਿਆ ਜਾਵੇ।

Advertisement

Advertisement
Author Image

Advertisement
Advertisement
×