ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ’ ਦਾ ਹੋਕਾ

08:08 AM Mar 01, 2024 IST
ਜਲੰਧਰ ਵਿਚ ਰੈਲੀ ਦੌਰਾਨ ਆਰਐੱਮਪੀਆਈ ਦੇ ਆਗੂ ਤੇ ਕਾਰਕੁਨ। -ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 29 ਫਰਵਰੀ
ਭਾਈਚਾਰਕ ਸਾਂਝ ਤੇ ਫਿਰਕੂ ਸਦਭਾਵਨਾ ਦੀ ਰਾਖੀ, ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਰੱਖਣ ਲਈ ਆਗਾਮੀ 2024 ਦੀਆਂ ਲੋਕ ਸਭਾ ਚੋਣਾਂ ’ਚ ਆਰਐੱਸਐੱਸ ਦੇ ਫਿਰਕੂ-ਫਾਸ਼ੀ, ਵੱਖਵਾਦੀ ਏਜੰਡੇ ਅਨੁਸਾਰ ਰਾਜ ਚਲਾ ਰਹੀ ਭਾਜਪਾ ਨੂੰ ਚਲਦਾ ਕੀਤਾ ਜਾਵੇ। ਇਹ ਗੱਲਾਂ ਭਾਰਤੀ ਇਨਕਲਾਬੀ ਮਾਰਕਸਵਾਦੀਪਾਰਟੀ (ਆਰਐੱਮਪੀਆਈ) ਅਤੇ ਭਾਰਤ ਦੀ ਮਾਰਕਸਵਾਦੀ ਕਮਿਊਨਿਸਟ ਪਾਰਟੀ-ਯੂਨਾਇਟਿਡ (ਐੱਮਸੀਪੀਆਈ-ਯੂ) ’ਤੇ ਆਧਾਰਿਤ ‘ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ’ (ਸੀਸੀਸੀ) ਵੱਲੋਂ ਦੇਸ਼ ਭਗਤ ਯਾਦਗਾਰ ਜਲੰਧਰ ਵਿੱਚ “ਭਾਜਪਾ ਹਰਾਓ, ਕਾਰਪੋਰੇਟ ਭਜਾਓ, ਦੇਸ਼ ਬਚਾਓ’’ ਰੈਲੀ ਵਿੱਚ ਆਰਐੱਮਪੀਆਈ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਹੀਆਂ। ਸ੍ਰੀ ਪਾਸਲਾ ਨੇ ਕਿਹਾ ਕਿ ਆਰਐਸਐਸ ਤੇ ਇਸ ਦਾ ਰਾਜਸੀ ਵਿੰਗ ਭਾਜਪਾ ਦੇਸ਼ ਦੇ ਸੰਘਾਤਮਕ, ਧਰਮ ਨਿਰਪੱਖ ਤੇ ਲੋਕਰਾਜੀ ਢਾਂਚੇ ਨੂੰ ਤਬਾਹ ਕਰਕੇ ਦੇਸ਼ ’ਚ ਇਕ ਧਰਮ ਅਧਾਰਤ ਰਾਜ ਸਥਾਪਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੰਘ ਵੱਲੋਂ ਚਿਤਵਿਆ ‘ਧਰਮ ਅਧਾਰਤ’ ਫਿਰਕੂ ਢਾਂਚਾ ਜੇਕਰ ਹੋਂਦ ਵਿੱਚ ਆਇਆ ਤਾਂ ਸਭ ਕੁਝ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਪਣਾਈਆਂ ਕਾਰਪੋਰੇਟ ਘਰਾਣਿਆਂ ਪੱਖੀ ਆਰਥਿਕ ਨੀਤੀਆਂ ਅਤੇ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਕੌਡੀਆਂ ਦੇ ਭਾਅ ਵੇਚਣ ਕਾਰਨ ਅਮੀਰ-ਗਰੀਬ ਵਿਚਕਾਰ ਆਰਥਿਕ ਪਾੜਾ ਖਤਰਨਾਕ ਹੱਦ ਤੱਕ ਵਧਿਆ ਹੈ।

Advertisement

Advertisement