ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

08:35 AM Jul 27, 2020 IST

ਨਵੀਂ ਦਿੱਲੀ: ਕਾਰਗਿਲ ਵਿਜੈ ਦਿਵਸ ਦੀ 21ਵੀਂ ਵਰ੍ਹੇਗੰਢ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕੌਮੀ ਜੰਗੀ ਯਾਦਗਾਰ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੱਖਿਆ ਮੰਤਰੀ ਨੇ ਭਾਰਤ ਵਾਸੀਆਂ ਨੂੰ ਕਾਰਗਿਲ ਵਿਜੈ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਜਵਾਨਾਂ ਵੱਲੋਂ ਕਾਰਗਿਲ ’ਚ ਦਿੱਤੀ ਗਈ ਕੁਰਬਾਨੀ ਹਥਿਆਰਬੰਦ ਬਲਾਂ ਲਈ ਹਮੇਸ਼ਾ ਪ੍ਰੇਰਣਾਸਰੋਤ ਰਹੇਗੀ। ਕੌਮੀ ਜੰਗੀ ਯਾਦਗਾਰ ’ਤੇ ਅਮਰ ਜਵਾਨ ਜਯੋਤੀ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ’ਚ ਰੱਖਿਆ ਰਾਜ ਮੰਤਰੀ ਸ੍ਰੀਪਦ ਨਾਇਕ, ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਨਿ ਰਾਵਤ, ਥਲ ਸੈਨਾ ਮੁਖੀ ਜਨਰਲ ਐੱਮ ਐੱਮ ਨਰਵਾਣੇ, ਹਵਾਈ ਸੈਨਾ ਮੁਖੀ ਮਾਰਸ਼ਲ ਆਰ ਕੇ ਐੱਸ ਭਦੌਰੀਆ ਅਤੇ ਜਲ ਸੈਨਾ ਦੇ ਮੁਖੀ ਐਡਮਿਰਲ ਕਰਮਬੀਰ ਸਿੰਘ ਵੀ ਸ਼ਾਮਲ ਸਨ। ਬਾਅਦ ’ਚ ਟਵਿਟਰ ’ਤੇ ਰਾਜਨਾਥ ਸਿੰਘ ਨੇ ਕਿਹਾ ਕਿ ਕਾਰਗਿਲ ਨਾ ਸਿਰਫ਼ ਰਾਸ਼ਟਰ ਦੇ ਮਾਣ ਦਾ ਪ੍ਰਤੀਕ ਹੈ ਸਗੋਂ ਬੇਇਨਸਾਫ਼ੀ ਖਿਲਾਫ਼ ਉਠਾਇਆ ਗਿਆ ਵੱਡਾ ਕਦਮ ਵੀ ਹੈ। ਉਨ੍ਹਾਂ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਵੱਲੋਂ ਕੌਮੀ ਸੁਰੱਖਿਆ ਬਾਰੇ ਪ੍ਰਗਟਾਏ ਵਿਚਾਰਾਂ ਦਾ ਜ਼ਿਕਰ ਵੀ ਕੀਤਾ। ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤ ਸ਼ਾਂਤੀ ਪਸੰਦ ਮੁਲਕ ਹੈ ਪਰ ਸੰਕਟ ਵੇਲੇ ਕੌਮੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਕੋਈ ਵੱਡਾ ਕਦਮ ਉਠਾਉਣ ਲਈ ਉਹ ਤਿਆਰ ਹਨ। -ਪੀਟੀਆਈ

Advertisement

Advertisement
Tags :
ਸ਼ਹੀਦਾਂਸ਼ਰਧਾਂਜਲੀਦਿੱਤੀਮੰਤਰੀਰੱਖਿਆ