ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਡਿਗਰੀ ਵੰਡ ਸਮਾਰੋਹ

08:39 AM May 04, 2024 IST
ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਦੇ ਹੋਏ ਮੁੱਖ ਮਹਿਮਾਨ ਤੇ ਹੋਰ।

ਡੀਪੀਐੱਸ ਬੱਤਰਾ
ਸਮਰਾਲਾ, 3 ਮਈ
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਦੇ ਆਡੀਟੋਰੀਅਮ ਵਿੱਚ ਪ੍ਰਾਇਮਰੀ ਵਿੰਗ ਤੋਂ ਮਿਡਲ ਵਿੰਗ ਵਿੱਚ ਪ੍ਰਵੇਸ਼ ਕੀਤੇ ਬੱਚਿਆਂ ਲਈ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਵਿੱਚ ਪੰਜਵੀਂ ਜਮਾਤ ਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਅਨਿਲ ਵਰਮਾ, ਗੈਸਟ ਆਫ ਹਾਨਰ ਨੀਲਮ ਵਰਮਾ, ਸਕੂਲ ਦੇ ਚੇਅਰਪਰਸਨ ਕੁਲਵਿੰਦਰ ਕੌਰ ਬੈਨੀਪਾਲ, ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਅਤੇ ਰਮਨਦੀਪ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਸ ਉਪਰੰਤ ਸਕੂਲ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਮਹਿਮਾਨਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆਂ ਆਖਿਆ। ਸਮਾਗਮ ਦਾ ਆਰੰਭ ਸੰਗੀਤ ਅਧਿਆਪਕਾ ਤਰਕਜੋਤ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰ ਕੇ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਸਕੂਲ ਦੇ ਵਿਦਿਆਰਥੀਆਂ ਵੱਲੋਂ ਸੰਗੀਤਕ ਨਾਟਕ ਖੇਡਿਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਸੂਫੀ ਨਾਚ, ਆਰਮੀ ਨਾਚ ਅਤੇ ਭੰਗੜਾ ਪਾਇਆ ਗਿਆ। ਇਸ ਮੌਕੇ ਸੈਸ਼ਨ 2023-24 ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੂੰ ਮੁੱਖ ਮਹਿਮਾਨ ਵੱਲੋਂ ਸਰਟੀਫਿਕੇਟ ਦਿੱਤੇ ਗਏ। ਮੁੱਖ ਮਹਿਮਾਨ ਅਨਿਲ ਵਰਮਾ ਨੇ ਕਿਹਾ ਕਿ ਸਕੂਲਾਂ ਵੱਲੋਂ ਕਰਵਾਏ ਜਾਂਦੇ ਅਜਿਹੇ ਪ੍ਰੋਗਰਾਮ ਬੱਚਿਆਂ ਵਿੱਚ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਦੀ ਰੁਚੀ ਪੈਦਾ ਕਰਦੇ ਹਨ। ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਡਿਗਰੀ ਵੰਡ ਸਮਾਰੋਹ ਦੀ ਵਿਦਿਆਰਥੀ ਜੀਵਨ ਵਿੱਚ ਮਹਤੱਤਾ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਮਾਰੋਹ ਵਿਦਿਆਰਥੀ ਨੂੰ ਜਿੱਥੇ ਉਨ੍ਹਾਂ ਦੀ ਜ਼ਿੰਮੇਵਾਰੀ ਵਧਣ ਦਾ ਅਹਿਸਾਸ ਕਰਵਾਉਂਦਾ ਹੈ, ਉੱਥੇ ਹੀ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਵਿੱਚ ਵੀ ਸਹਾਈ ਹੁੰਦਾ ਹੈ।

Advertisement

Advertisement
Advertisement