ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਜੀਐੱਨਆਈਐੱਮ ਵੱਲੋਂ ਡਿਗਰੀ ਵੰਡ ਸਮਾਗਮ

11:14 AM Jul 24, 2023 IST
ਸਮਾਗਮ ਵਿੱਚ ਡਿਗਰੀ ਪ੍ਰਾਪਤ ਕਰਦਾ ਹੋਇਆ ਇੱਕ ਵਿਦਿਆਰਥੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਜੁਲਾਈ
ਸਥਾਨਕ ਜੀਜੀਐਨ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਤਕਨਾਲੋਜੀ , ਸਿਵਲ ਲਾਈਨਜ਼ ਵਿਖੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ ਕੀਤੀ ਗਈ। ਇਸ ਸਮਾਗਮ ਵਿੱਚ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਜਦਕਿ ਸਿੰਬਾ ਕੁਆਰਟਜ਼ ਦੀ ਸੀਈਓ ਮਨਦੀਪ ਟਾਂਗਰਾ ਨੇ ਸ਼ਿਰਕਤ ਕੀਤੀ। ਕਾਲਜ ਕੌਂਸਲ ਦੇ ਪ੍ਰਧਾਨ ਡਾ. ਐਸਪੀ ਸਿੰਘ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।
ਸਮਾਗਮ ਦੇ ਆਰੰਭ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਸਲਾਨਾ ਰਿਪੋਰਟ ਪੜ੍ਹੀ ਅਤੇ ਅਕਾਦਮਿਕ, ਖੋਜ, ਪਲੇਸਮੈਂਟ, ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ ਦੇ ਸਬੰਧ ਵਿੱਚ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਬੀਕਾਮ, ਬੀਬੀਏ, ਬੀਸੀਏ, ਬੀਐਸਸੀ, ਐਫ.ਡੀ, ਬੀਐਚਐਮਸੀਟੀ, ਐਮਬੀਏ ਅਤੇ ਐਮਸੀਏ ਦੇ 198 ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ ਕੀਤੀ ਗਈ।
ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਾ. ਮਿੱਤਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਤਬਦੀਲੀਆਂ ਅਤੇ ਨਵੀਆਂ ਚੁਣੌਤੀਆਂ ਲਈ ਤਿਆਰ ਰਹਿਣਾ ਪਵੇਗਾ। ਜੀਜੀਐਨਆਈਐਮਟੀ ਅਤੇ ਆਈਕੇਯੂ ਪੀਟੀਯੂ ਵੱਲੋਂ ਵਿਦਿਆਰਥੀਆਂ ਨੂੰ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕੀਤਾ ਜਾਂਦਾ ਹੈ ਅਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਕੀਤਾ ਜਾਂਦਾ ਰਹੇਗਾ। ਮਨਦੀਪ ਟਾਂਗਰਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਨਿੱਜੀ ਵਿਕਾਸ ਅਤੇ ਸਫਲਤਾ ਦੇ ਦ੍ਰਿਸ਼ਟੀਕੋਣ ਨਾਲ ਨਾ ਸਿਰਫ ਆਪਣੇ ਪੇਸ਼ੇਵਰ ਟੀਚਿਆਂ ਦਾ ਪਿੱਛਾ ਕਰਨ ਸਗੋਂ ਸਮਾਜ ਵਿੱਚ ਬਣਦਾ ਯੋਗਦਾਨ ਵੀ ਪਾਉਣ। ਕਾਲਜ ਦੇ ਡਾਇਰੈਕਟਰ ਪ੍ਰੋ. ਮਨਜੀਤ ਸਿੰਘ ਛਾਬੜਾ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਉਮੀਦ ਪ੍ਰਗਟਾਈ ਕਿ ਉਹ ਆਪਣੇ ਗਿਆਨ ਨਾਲ ਸਮਾਜ ਨੂੰ ਰੁਸ਼ਨਾਉਣ ਦਾ ਕੰਮ ਵੀ ਬਾਖੂਬੀ ਕਰਨਗੇ। ਇਸ ਦੌਰਾਨ ਸਾਬਕਾ ਵਿਦਿਆਰਥੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਕਾਲਜ ਦੇ ਤਜ਼ਰਬੇ ਸਾਂਝੇ ਕੀਤੇ।

Advertisement

Advertisement
Advertisement