For the best experience, open
https://m.punjabitribuneonline.com
on your mobile browser.
Advertisement

ਖਾਲਸਾ ਕਾਲਜ ਵਿੱਚ ਡਿਗਰੀ ਵੰਡ ਸਮਾਗਮ ਕਰਵਾਇਆ

11:21 AM Apr 21, 2024 IST
ਖਾਲਸਾ ਕਾਲਜ ਵਿੱਚ ਡਿਗਰੀ ਵੰਡ ਸਮਾਗਮ ਕਰਵਾਇਆ
ਡਿਗਰੀਆਂ ਲੈਣ ਮਗਰੋਂ ਖੁਸ਼ੀ ਜ਼ਾਹਿਰ ਕਰਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਅਪਰੈਲ
ਖਾਲਸਾ ਕਾਲਜ ਫਾਰ ਵਿਮੈੱਨ ਸਿਵਲ ਲਾਈਨਜ਼ ਵਿੱਚ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ 835 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਦੀ ਵੰਡ ਕੀਤੀ ਗਈ। ਕਨਵੋਕੇਸ਼ਨ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਕਾਲਜ ਵਿਕਾਸ ਕੌਂਸਲ ਦੇ ਡੀਨ ਸੰਜੇ ਕੌਸ਼ਿਕ ਅਤੇ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਅਸ਼ਵਨੀ ਭੱਲਾ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਕੁਸ਼ਲ ਢਿੱਲੋਂ, ਡਾ. ਕੰਵਲਪ੍ਰੀਤ ਕੌਰ, ਕਾਲਜ ਡਾਇਰੈਕਟਰ ਡਾ. ਮੁਕਤੀ ਗਿੱਲ, ਡਾ. ਸਤਵੰਤ ਕੌਰ, ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਇਕਬਾਲ ਕੌਰ, ਸਟਾਫ ਅਤੇ ਵਿਦਿਆਰਥੀਆਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੇ ਆਰੰਭ ਵਿੱਚ ਕੰਪਿਊਟਰ ਵਿਭਾਗ ਵੱਲੋਂ ਮਲਟੀਮੀਡੀਆ ਰਾਹੀਂ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ। ਇਸ ਰਿਪੋਰਟ ’ਚ ਸੈਸ਼ਨ 2023-24 ਲਈ ਅਕਾਦਮਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿੱਚ ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਦਾ ਖੁਲਾਸਾ ਕੀਤਾ ਗਿਆ। ਡਾ. ਕੌਸ਼ਿਕ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਸਰਵਪੱਖੀ ਵਿਕਾਸ ਲਈ ਪ੍ਰੇਰਿਤ ਕੀਤਾ। ਡਾ. ਭੱਲਾ ਨੇ ਅਕਾਦਮਿਕ ਸਨਮਾਨ ਅਤੇ ਪ੍ਰਾਪਤੀਆਂ ਲਈ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਇਸ ਸਮਾਗਮ ਸੈਸ਼ਨ 2022-23 ਦੀਆਂ 835 ਦੇ ਕਰੀਬ ਵਿਦਿਆਰਥਣਾਂ ਨੂੰ ਪੋਸਟ ਗ੍ਰੈਜੂਏਟ, ਪੋਸਟ ਗ੍ਰੈਜੂਏਟ ਡਿਪਲੋਮੇ ਅਤੇ ਗ੍ਰੈਜੂਏਸ਼ਨ ਦੀਆਂ ਡਿਗਰੀਆਂ ਵੰੰਡੀਆਂ ਗਈਆਂ। ਸਮਾਗਮ ਦੇ ਅਖੀਰ ਵਿੱਚ ਕਾਲਜ ਪ੍ਰਿੰਸੀਪਲ ਡਾ. ਇਕਬਾਲ ਕੌਰ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪ੍ਰਾਪਤ ਕੀਤੇ ਗਿਆਨ ਨੂੰ ਹੋਰ ਵਧਾਉਣ ਲਈ ਪ੍ਰੇਰਿਤ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×