For the best experience, open
https://m.punjabitribuneonline.com
on your mobile browser.
Advertisement

ਗੁਲਜ਼ਾਰ ਗਰੁੱਪ ’ਚ ਡਿਗਰੀ ਵੰਡ ਸਮਾਰੋਹ

07:53 AM Jul 30, 2024 IST
ਗੁਲਜ਼ਾਰ ਗਰੁੱਪ ’ਚ ਡਿਗਰੀ ਵੰਡ ਸਮਾਰੋਹ
ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ ਕਰਦੇ ਹੋਏ ਕਾਲਜ ਪ੍ਰਬੰਧਕ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਜੁਲਾਈ
ਇੱਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਵਿੱਚ ਵੱਖ ਵੱਖ ਸਟ੍ਰੀਮ ਦੇ 750 ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਗਿਆ। ਸਮਾਗਮ ਦਾ ਆਰੰਭ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਗਾਇਨ ਅਤੇ ਦੀਪ ਸ਼ਿਖਾ ਜਲਾ ਕੇ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਸੁਸ਼ੀਲ ਮਿੱਤਲ ਮੁੱਖ ਸਰਪ੍ਰਸਤ ਆਈਕੇਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਡਾ. ਭੋਲਾ ਰਾਮ ਗੁਰਜਰ ਨੇ ਡਿਗਰੀਆਂ ਦੀ ਵੰਡ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਲਈ ਜ਼ਰੂਰੀ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਨੈਤਿਕ ਸਿੱਖਿਆ ਦੇਵੇ। ਡਾਇਰੈਕਟਰ ਗੁਰਕੀਰਤ ਸਿੰਘ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਬਦਲਾਅ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖਿਆ ਦਾ ਮਨੋਰਥ ਹਰ ਨਾਗਰਿਕ ਨੂੰ ਜਾਤੀਵਾਦ, ਧਰਮ ਤੇ ਭਾਸ਼ਾਈ ਵਿਤਕਰਿਆਂ ਤੋਂ ਉੱਪਰ ਚੁੱਕਣਾ ਅਤੇ ਇਸ ਨੂੰ ਅਪਨਾਉਣਾ ਸਮੇਂ ਦੀ ਮੰਗ ਹੈ।

Advertisement

Advertisement
Advertisement
Author Image

sukhwinder singh

View all posts

Advertisement