ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਡਿਗਰੀ ਵੰਡ ਸਮਾਗਮ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਪਰੈਲ
ਇੱਥੋਂ ਦੇ ਸੈਕਟਰ-26 ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ 2022-23 ਬੈਚ ਦੇ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੋਸਟ ਗ੍ਰੈਜੂਏਟ ਅਤੇ ਅੰਡਰ ਗ੍ਰੈਜੂਏਟ ਕੋਰਸਾਂ ਵਿੱਚ 1000 ਤੋਂ ਵੱਧ ਵਿਦਿਆਰਥੀਆਂ ਨੇ ਆਪਣੀਆਂ ਡਿਗਰੀਆਂ ਪ੍ਰਾਪਤ ਕੀਤੀਆਂ। ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਕਾਲਜ ਦੀ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿੱਗ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਅਤੇ ਸੇਵਾਮੁਕਤ ਆਈਏਐੱਸ ਅਧਿਕਾਰੀ ਗੁਰਦੇਵ ਸਿੰਘ ਬਰਾੜ ਤੇ ਸੁਸਾਇਟੀ ਦੇ ਸਕੱਤਰ ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ ਨੇ ਹਾਜ਼ਰੀ ਭਰੀ।
ਕਾਲਜ ਨੇ ਆਪਣਾ ਸਾਲਾਨਾ ਇਨਾਮ ਵੰਡ ਸਮਾਗਮ ਵੀ ਕਰਵਾਇਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਪਟਿਆਲਾ ਨੇ 2020-21, 2021-22, 2022-23 ਅਤੇ 2023-24 ਬੈਚ ਦੇ ਵਿਦਿਆਰਥੀਆਂ ਨੂੰ ਪੁਰਸਕਾਰ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਮੌਕੇ ਕਮਲਜੀਤ ਕੌਰ (ਬੀਐੱਸਸੀ III ਨਾਨ-ਮੈਡੀਕਲ) ਨੂੰ 2023-24 ਦੀ ਸਰਵੋਤਮ ਵਿਦਿਆਰਥਣ ਚੁਣਿਆ ਗਿਆ ਅਤੇ ਕਰਨਲ ਮਹਿਬੂਬ ਸਿੰਘ ਰਨਿੰਗ ਟਰਾਫੀ ਤੇ 25000/- ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। 28 ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ ਅਤੇ 117 ਵਿਦਿਆਰਥੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦਿੱਤੇ ਗਏ।