ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਇਲਪੁਰ ਖ਼ਾਲਸਾ ਕਾਲਜ ਵਿੱਚ ਡਿਗਰੀ ਵੰਡ ਸਮਾਗਮ

09:01 AM Nov 11, 2024 IST
ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਡਿਗਰੀ ਪ੍ਰਾਪਤ ਕਰਦੀ ਹੋਈ ਇੱਕ ਵਿਦਿਆਰਥਣ।

ਪੱਤਰ ਪ੍ਰੇਰਕ
ਜਲੰਧਰ, 10 ਨਵੰਬਰ
ਲਾਇਲਪੁਰ ਖ਼ਾਲਸਾ ਕਾਲਜ ਵਿੱਚ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੈਸ਼ਨ 2020-21, 2021-22 ਅਤੇ 2022-23 ਦੇ 650 ਗਰੈਜੂਏਟ ਅਤੇ ਪੋਸਟ-ਗਰੈਜੂਏਟ ਵਿਦਿਆਰਥੀਆਂ ਨੇ ਡਿਗਰੀ ਪ੍ਰਾਪਤ ਕੀਤੀ। ਇਸ ਡਿਗਰੀ ਵੰਡ ਸਮਾਗਮ ਵਿੱਚ ਪ੍ਰੋਫੈਸਰ (ਡਾ.) ਹਰਪ੍ਰੀਤ ਸਿੰਘ, ਮਕੈਨੀਕਲ ਇੰਜਨੀਅਰਿੰਗ ਵਿਭਾਗ, ਇੰਡੀਅਨ ਇੰਸਟੀਚਿਊਟ ਆਫ ਟੈਕਨੋਲੋਜੀ ਰੋਪੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਗਵਰਨਿੰਗ ਕੌਂਸਲ ਦੇ ਪ੍ਰਧਾਨ ਬਲਬੀਰ ਕੌਰ, ਸੰਯੁਕਤ ਸਕੱਤਰ ਜਸਪਾਲ ਸਿੰਘ ਵੜੈਚ, ਮੈਂਬਰ ਕਮੇਟੀ ਸੁਖਰਾਜ ਕੌਰ ਸੰਧੂ ਅਤੇ ਪ੍ਰਭਪਾਲ ਸਿੰਘ ਪੰਨੂ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਨੂੰ ਗੁਲਦਸਤੇ ਦੇ ਕੇ ਸਵਾਗਤ ਕੀਤਾ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅੱਜ ਦੇ ਵਿਗਿਆਨ ਤੇ ਮੁਕਾਬਲੇ ਦੇ ਯੁੱਗ ਵਿੱਚ ਪ੍ਰਤਿਭਾਵਾਨ ਵਿਦਿਆਰਥੀਆਂ ਦਾ ਮੁੱਲ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀ ਇੰਨੇ ਪ੍ਰਤਿਭਾਵਾਨ ਹਨ ਕਿ ਉਹ ਹਰ ਖੇਤਰ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾ ਰਹੇ ਹਨ। ਉਨ੍ਹਾਂ ਕਾਲਜ ਦੇ ਗੌਰਵਸ਼ਾਲੀ ਇਤਿਹਾਸ ’ਤੇ ਸੰਖੇਪ ਝਾਤ ਪੁਆਈ ਤੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ, ਕਲਚਰਲ ਅਤੇ ਖੇਡਾਂ ਦੇ ਖੇਤਰ ਵਿੱਚ ਉੱਚ ਪ੍ਰਾਪਤੀਆਂ ਕਰਦੇ ਹਨ। ਮੁੱਖ ਮਹਿਮਾਨ ਨੇ ਸਿੱਖਿਆ ਖੇਤਰ ਅੰਦਰ ਨਵੀਂਆਂ ਵੰਗਾਰਾਂ ਦਾ ਵਰਨਣ ਕਰਦਿਆਂ ਵਿਦਿਆਰਥੀਆਂ ਨੂੰ ਇਸ ਦੇ ਮੁਤਾਬਕ ਆਪਣੇ-ਆਪ ਨੂੰ ਤਿਆਰ ਕਰਨ ਲਈ ਸਲਾਹ ਦਿੱਤੀ। ਉਨ੍ਹਾਂ ਗਲੋਬਲ ਵਾਰਮਿੰਗ ਬਾਰੇ ਚਿੰਤਾ ਜ਼ਾਹਰ ਕੀਤੀ ਅਤੇ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਸਮੱਸਿਆਵਾਂ ਲਈ ਸੁਚੇਤ ਹੋਣ ਅਤੇ ਇਨ੍ਹਾਂ ’ਤੇ ਕੰਟਰੋਲ ਕਰਨ ਲਈ ਸਵੈ ਪਹਿਲ ਕਰਨ ਦਾ ਸੰਦੇਸ਼ ਦਿੱਤਾ। ਅੰਤ ਵਿੱਚ ਵਾਈਸ-ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਮਹਿਮਾਨਾਂ, ਗਵਰਨਿੰਗ ਕੌਂਸਲ, ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਰਜਿਸਟਰਾਰ, ਡਾ. ਹਰਜੀਤ ਸਿੰਘ, ਰਛਪਾਲ ਸਿੰਘ ਪਾਲ, ਸਟਾਫ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਮੰਚ ਸੰਚਾਲਨ ਡਾ. ਉਪਮਾ ਅਰੋੜਾ ਅਤੇ ਡਾ. ਦਲਜੀਤ ਕੌਰ ਨੇ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਸਮੂਹ ਅਧਿਆਪਕ ਮੌਜੂਦ ਸਨ।

Advertisement

Advertisement