For the best experience, open
https://m.punjabitribuneonline.com
on your mobile browser.
Advertisement

ਰਾਮਗੜ੍ਹੀਆ ਗਰਲਜ਼ ਕਾਲਜ ਵਿੱਚ ਡਿਗਰੀ ਵੰਡ ਸਮਾਗਮ

07:10 AM Jul 25, 2024 IST
ਰਾਮਗੜ੍ਹੀਆ ਗਰਲਜ਼ ਕਾਲਜ ਵਿੱਚ ਡਿਗਰੀ ਵੰਡ ਸਮਾਗਮ
ਰਾਮਗੜ੍ਹੀਆ ਕਾਲਜ ’ਚ ਡਿਗਰੀ ਪ੍ਰਾਪਤ ਕਰਦੀ ਹੋਈ ਇੱਕ ਵਿਦਿਆਰਥਣ।
Advertisement

ਸਤਵਿੰਦਰ ਬਸਰਾ
ਲੁਧਿਆਣਾ, 24 ਜੁਲਾਈ
ਰਾਮਗੜ੍ਹੀਆ ਗਰਲਜ਼ ਕਾਲਜ ਮਿਲਰਗੰਜ ਲੁਧਿਆਣਾ ਵਿੱਚ ਸੈਸ਼ਨ 2021-22 ਅਤੇ 2022-23 ਵਿੱਚ ਪ੍ਰੀਖਿਆ ਪਾਸ ਕਰ ਚੁੱਕੀਆਂ ਵਿਦਿਆਰਥਣਾਂ ਲਈ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਵੈਟਰਨਰੀ ’ਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਮੁੱਖ ਮਹਿਮਾਨ ਜਦਕਿ ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਸਾਇੰਸ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਹਰੀਸ਼ ਵਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਦੀ ਸ਼ੋਭਾ ਨੂੰ ਵਧਾਇਆ। ਸਮਾਗਮ ਦੀ ਪ੍ਰਧਾਨਗੀ ਐਡਵੋਕੇਟ ਕੁਲਵੰਤ ਸਿੰਘ ਸਿੱਧੂ (ਐੱਮ.ਐੱਲ.ਏ. ਆਤਮ ਨਗਰ, ਲੁਧਿਆਣਾ) ਨੇ ਕੀਤੀ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ, ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜੋਤੀ ਵਰਮਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦਾ ਆਰੰਭ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ‘ਦੇਹ ਸ਼ਿਵਾ ਬਰ ਮੋਹਿ ਇਹੈ’ ਸ਼ਬਦ ਗਾਇਨ ਨਾਲ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਇੱਕ ਤਸਵੀਰ ਵੀ ਰਿਲੀਜ਼ ਕੀਤੀ ਗਈ, ਜਿਸਨੂੰ ਅਸ਼ਿਵੰਦਰ ਸੇਠੀ ਨੇ ਖਿੱਚਿਆ ਅਤੇ ਰਣਯੋਧ ਸਿੰਘ ਨੇ ਡਿਜ਼ਾਈਨ ਕੀਤਾ ਹੈ। ਇਸ ਮੌਕੇ 450 ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਨ੍ਹਾਂ ਤੋਂ ਇਲਾਵਾ ਵਿਦਿਅਕ, ਸਾਹਿਤਕ, ਸਭਿਆਚਾਰਕ ਤੇ ਕਲਾਤਮਕ ਗਤੀਵਿਧੀਆਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ47 ਵਿਦਿਆਰਥਣਾਂ ਨੂੰ ‘ਰੋਲ ਆਫ਼ ਆਨਰ’ ਦੇ ਨਾਲ ਸਨਮਾਨਿਤ ਕੀਤਾ ਗਿਆ।
ਕਾਰਜਕਾਰੀ ਪ੍ਰਿੰਸੀਪਲ ਡਾ. ਜੋਤੀ ਵਰਮਾ ਨੇ ਸਾਲਾਨਾ ਰਿਪੋਰਟ ਪੜ੍ਹੀ ਅਤੇ ਕਾਲਜ ਦੀਆਂ ਪ੍ਰਾਪਤੀਆਂ ’ਤੇ ਰੋਸ਼ਨੀ ਪਾਈ। ਇਸ ਮੌਕੇ ਰਾਮਗੜ੍ਹੀਆ ਸਿੱਖਿਆ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਵੀ ਹਾਜ਼ਰ ਸਨ। ਕਾਲਜ ਕੌਂਸਲ ਦੇ ਜਨਰਲ ਸਕੱਤਰ ਸ਼੍ਰੀ ਲੋਟੇ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਹਰਬਿੰਦਰ ਕੌਰ ਵੱਲੋਂ ਕੀਤਾ ਗਿਆ।

Advertisement
Advertisement
Author Image

Advertisement