ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਐਨਕੇਸੀਡਬਲਯੂ ਵਿੱਚ 810 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

11:22 AM May 11, 2024 IST
ਵਿਦਿਆਰਥਣ ਨੂੰ ਡਿਗਰੀ ਦਿੰਦੇ ਹੋਏ ਪਤਵੰਤੇ।

ਸਤਵਿੰਦਰ ਬਸਰਾ
ਲੁਧਿਆਣਾ, 10 ਮਈ
ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ ਵਿੱਚ ਅੱਜ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਵਿਸ਼ਿਆਂ ਦੀ ਪੜ੍ਹਾਈ ਪੂਰੀ ਕਰਨ ਵਾਲੇ 810 ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ ਕੀਤੀ ਗਈ। ਸਮਾਗਮ ਵਿੱਚ ਚਿੰਤਕ, ਲੇਖਕ ਤੇ ਆਲੋਚਕ ਅਮਰਜੀਤ ਸਿੰਘ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਸਾਲਾਨਾ ਰਿਪੋਰਟ ਪੜ੍ਹੀ। ਇਸ ਰਿਪੋਰਟ ’ਚ ਕਾਲਜ ਦੇ ਵਿਦਿਆਰਥੀਆਂ ਪਾਠਕ੍ਰਮ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚੋਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ।
ਸਾਲਾਨਾ ਡਿਗਰੀ ਵੰਡ ਸਮਾਗਮ ਵਿੱਚ ਐਮਏ ਅੰਗਰੇਜ਼ੀ, ਐਮਕਾਮ, ਪੀਜੀਡੀਐੱਮਸੀ ਅਤੇ ਪੀਜੀਡੀਸੀਏ ਦੀਆਂ ਆਨਰਜ਼ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਤੋਂ ਇਲਾਵਾ ਬੀਏ, ਬੀਕਾਮ, ਬੀਸੀਏ ਅਤੇ ਬੀਬੀਏ ਦੇ 810 ਗ੍ਰੈਜੂਏਟਾਂ ਨੂੰ ਡਿਗਰੀਆਂ ਦੀ ਵੰਡ ਕੀਤੀ ਗਈ। ਮੁੱਖ ਮਹਿਮਾਨ ਸ੍ਰੀ ਗਰੇਵਾਲ ਨੇ ਕਿਹਾ ਕਿ ਸਮਾਜ ਦੀ ਉਸਾਰੀ ਵਿੱਚ ਔਰਤਾਂ ਅਹਿਮ ਰੋਲ ਅਦਾ ਕਰਦੀਆਂ ਹਨ। ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕਤਰ ਇੰਜ. ਗੁਰਵਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement

Advertisement
Advertisement