ਕਨਵੋਕੇਸ਼ਨ ’ਚ 1291 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 22 ਮਾਰਚ
ਮਾਤਾ ਗੁਜਰੀ ਕਾਲਜ ਵਿੱਚ ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸਾਲਾਨਾ ਕਨਵੋਕੇਸ਼ਨ ਹੋਈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਹਰਜਿੰਦਰ ਕੌਰ ਮੁੱਖ-ਮਹਿਮਾਨ ਵਜੋਂ ਸ਼ਾਮਲ ਹੋਏ ਤੇ 2022-2023 ਵਿੱਚ ਪੋਸਟ ਗਰੈਜੂਏਟ ਤੇ ਅੰਡਰ ਗਰੈਜੂਏਟ ਕਰਨ ਵਾਲੇ 1291 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ 35 ਨੂੰ ਗੋਲਡ ਮੈਡਲ ਦਿੱਤੇ ਗਏ। ਇਸ ਮੌਕੇ ਨਿਸ਼ਚੈ ਅਕਾਦਮੀ ਦੀ ਡਿਪਟੀ ਡਾਇਰੈਕਟਰ ਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਝਾੜ ਸਾਹਿਬ ਦੀ ਪ੍ਰਿੰਸੀਪਲ ਡਾ. ਰਜਿੰਦਰ ਕੌਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਦਾ ਸੱਦਾ ਦਿਤਾ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ, ਜਦੋਂ ਕਿ ਵਾਈਸ ਪ੍ਰਿੰਸੀਪਲ ਡਾ. ਹਰਵੀਨ ਕੌਰ ਨੇ ਧੰਨਵਾਦ ਕੀਤਾ। ਇਸ ਮੌਕੇ ਮੈਨੇਜਰ ਗੁਰਦੀਪ ਸਿੰਘ ਕੰਗ, ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ, ਡਿਪਟੀ ਕੰਟਰੋਲਰ ਪ੍ਰੀਖਿਆਵਾਂ ਡਾ. ਤੇਜਿੰਦਰ ਸਿੰਘ, ਡਿਪਟੀ ਰਜਿਸਟਰਾਰ ਡਾ. ਜਗਪਾਲ ਸਿੰਘ, ਡਾ. ਸੌਰਭ ਗੁਪਤਾ ਅਤੇ ਡਾ. ਹਰਜੀਤ ਕੌਰ ਹਾਜ਼ਰ ਸਨ।