ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤਾ ਗੁਜਰੀ ਕਾਲਜ ’ਚ ਕਾਨਵੋਕੇਸ਼ਨ ਦੌਰਾਨ 1391 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

08:01 AM Feb 21, 2024 IST
ਵਿਦਿਆਰਥੀਆਂ ਨੂੰ ਡਿਗਰੀ ਪ੍ਰਦਾਨ ਕਰਦੇ ਹੋਏ ਉਪ ਕੁਲਪਤੀ ਡਾ. ਕਰਮਜੀਤ ਸਿੰਘ, ਸਕੱਤਰ ਜਗਦੀਪ ਸਿੰਘ ਚੀਮਾ, ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਹੋਰ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 20 ਫਰਵਰੀ
ਮਾਤਾ ਗੁਜਰੀ ਕਾਲਜ ਵਿੱਚ ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਕੀਤੀ ਗਈ। ਇਸ ਵਿੱਚ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਮੁੱਖ-ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਚੰਗੇ ਨਾਗਰਿਕ ਬਣ ਕੇ ਦੇਸ਼, ਕੌਮ ਅਤੇ ਸਮਾਜ ਦੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਗੱਲ ਆਖੀ। ਇਸ ਮੌਕੇ ਪੋਸਟ-ਗ੍ਰੈਜੂਏਟ ਅਤੇ ਅੰਡਰ-ਗ੍ਰੈਜੂਏਟ ਕੋਰਸ ਕਰਨ ਵਾਲੇ 1391 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ 37 ਨੂੰ ਸੋਨ ਤਗ਼ਮੇ ਪ੍ਰਦਾਨ ਕੀਤੇ ਗਏ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਮੁੱਖ-ਮਹਿਮਾਨ ਅਤੇ ਪਤਵੰਤਿਆਂ ਨੂੰ ਜੀ ਆਇਆਂ ਕਿਹਾ ਤੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਦਾ ਹਰ ਪੱਖੋਂ ਵਿਕਾਸ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਪ੍ਰੋ. ਗੁਰਦਰਸ਼ਨ ਸਿੰਘ, ਪ੍ਰੋ. ਸਾਧੂ ਸਿੰਘ, ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਉਪ ਪ੍ਰਿੰਸੀਪਲ ਅਕੈਡਮਿਕ ਡਾ. ਹਰਵੀਨ ਕੌਰ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ, ਡਿਪਟੀ ਕੰਟਰੋਲਰ ਪ੍ਰੀਖਿਆਵਾਂ ਡਾ. ਤੇਜਿੰਦਰ ਸਿੰਘ, ਡਿਪਟੀ ਰਜਿਸਟਰਾਰ ਡਾ. ਜਗਪਾਲ ਸਿੰਘ, ਡਿਪਟੀ ਰਜਿਸਟਰਾਰ ਡਾ. ਸੌਰਭ ਗੁਪਤਾ, ਡਿਪਟੀ ਰਜਿਸਟਰਾਰ ਡਾ. ਹਰਜੀਤ ਕੌਰ, ਡਾ. ਕੁਲਦੀਪ ਕੌਰ, ਪ੍ਰੋ. ਪਰਦੀਪ ਕੌਰ ਸੰਧੂ, ਡਾ. ਗੌਰੀ ਹਾਂਡਾ ਅਤੇ ਡਾ. ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ।

Advertisement

Advertisement